ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਪਿੰਡ ‘ਚ ਨਹੀਂ ਹੋਵੇਗਾ ਵੱਡਾ ਸਮਾਗਮ,

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 29 ਮਈ,ਬੋਲੇ ਪੰਜਾਬ ਬਿਓਰੋ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਹਨ। ਦੱਸ ਦੇਈਏ ਕਿ ਅੱਜ ਦੇ ਦਿਨ 29 ਮਈ 2022 ਨੂੰ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ ਨਹੀਂ ਮਨਾਈ ਜਾਵੇਗੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗੀ।ਪਰ ਇਸ ਦੇ ਨਾਲ ਹੀ ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਪਿਛਲੇ ਸਾਲ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ। ਉਸ ਮੌਕੇ ਭਾਰੀ ਇਕੱਠ ਹੋਇਆ ਸੀ।

Leave a Reply

Your email address will not be published. Required fields are marked *