ਚੋਣ ਪ੍ਰਚਾਰ ਦੇ ਅੰਤਿਮ ਦਿਨ ਡਾਕਟਰ ਸੁਭਾਸ਼ ਸ਼ਰਮਾ ਨੇ ਕੀਤੇ ਤੁਫਾਨੀ ਦੌਰੇ
ਸ਼੍ਰੀ ਅਨੰਦਪੁਰ ਸਾਹਿਬ, 30 ਮਈ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਅੱਜ ਆਪਣੀ ਚੋਣ ਮੁਹਿੰਮ ਦੇ ਅੰਤਿਮ ਦਿਨ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵੱਖ ਵੱਖ ਕਸਬਿਆਂ ਵਿੱਚ ਤੂਫਾਨੀ ਦੌਰਿਆਂ ਰਾਹੀ ਲੋਕਾਂ ਨਾਲ ਸੰਪਰਕ ਕਾਇਮ ਰੱਖਿਆ। ਇਸ ਮੌਕੇ ਡਾਕਟਰ ਸੁਭਾਸ਼ ਸ਼ਰਮਾ ਨਹੀਂ ਕਿਹਾ ਕਿ ਤੁਹਾਡੇ ਸਾਰਿਆਂ ਦਾ ਜੋਸ਼ ਮੇਰੇ ਵਿੱਚ ਇੱਕ ਨਵੀਂ ਉਮੰਗ ਭਰ ਦਿੰਦਾ ਹੈ।
ਉਹਨਾਂ ਕਿਹਾ ਕਿ ਮੈਂ ਬੀਤੇ ਤਿੰਨ ਹਫਤਿਆਂ ਤੋਂ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਵੱਖੋ ਇਲਾਕਿਆਂ ਵਿੱਚ ਗਿਆ ਜਿੱਥੇ ਮੈਨੂੰ ਲੋਕਾਂ ਨੇ ਆਪਣੇ ਪੁੱਤਰਾਂ ਵਾਂਗ ਪਿਆਰ ਦਿੰਦਿਆ ਹਲਕੇ ਤੋਂ ਪੂਰੀ ਮਜਬੂਤੀ ਨਾਲ ਲੋਕ ਸਭਾ ਭੇਜਣ ਦਾ ਵਾਧ ਵੀ ਕੀਤਾ। ਉਹਨਾਂ ਕਿਹਾ ਕਿ ਲੋਕ ਆਪ ਸਰਕਾਰ ਦੇ ਦੋ ਸਾਲਾਂ ਕਾਰਜ ਕਾਲ ਤੋ ਪਿੰਡਾਂ ਦੇ ਲੋਕ ਬਹੁਤ ਜਿਆਦਾ ਪਰੇਸ਼ਾਨ ਸਨ।
ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਲੈਂਡ ਮਾਫੀਆ, ਕੇਬਲ ਮਾਫੀਆ ਅਤੇ ਰੇਤ ਮਾਫੀਆ ‘ਤੇ ਹੁਣ ਆਮ ਆਦਮੀ ਪਾਰਟੀ ਨੇ ਕਬਜ਼ੇ ਕਰ ਲਏ ਹਨ। ਉਹਨਾਂ ਕਿਹਾ ਕਿ ਹਰਿਆਣਾ ਦਿੱਲੀ ਚੰਡੀਗੜ੍ਹ ਵਿੱਚ ਇਹ ਗਠਜੋੜ ਕਰਕੇ ਚੋਣਾਂ ਲੜ ਰਹੇ ਸਨ ਅਤੇ ਪੰਜਾਬ ਵਿੱਚ ਇੱਕ ਦੂਜੇ ਨੂੰ ਚੋਰ ਆਖਦੇ ਹਨ। ਉਹਨਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਦੇ ਆਗੂ ਪੰਜਾਬ ਦਾ ਪੈਸਾ ਸੋਨੀਆ ਗਾਂਧੀ ਨੂੰ ਦਿੱਲੀ ਭੇਜ ਦੇ ਰਹੇ ਹਨ ਅਤੇ ਹੁਣ ਇਹ ਭਗਵੰਤ ਮਾਨ ਵੀ ਪੰਜਾਬ ਦਾ ਪੈਸਾ ਲੁੱਟ ਕੇ ਦਿੱਲੀ ਕੇਜਰੀਵਾਲ ਨੂੰ ਭੇਜਣ ਦਾ ਕੰਮ ਕਰ ਰਿਹਾ ਹੈ।