ਪੰਜਾਬ ਦੀਆਂ 13 ਸੀਟਾਂ ‘ਤੇ ਚੋਣ ਦੇ ਨਤੀਜੇ ਕੀ ਹੋਣਗੇ? ਕੇਜਰੀਵਾਲ ਨੇ ਕੀਤੀ ਭਵਿਖਬਾਣੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੀਆਂ 13 ‘ਚੋਂ 13 ਸੀਟਾਂ ‘ਤੇ ਜਨਤਾ ਨੇ ਆਪਣਾ ਮਨ ਬਣਾ ਲਿਆ ਹੈ ਕਿਉਂਕਿ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ‘ਚ ਬਹੁਤ ਕੰਮ ਕੀਤੇ ਹਨ।”
ਅਸੀਂ ਪੰਜਾਬ ਦੀਆਂ 13 ‘ਚੋਂ 13 ਸੀਟਾਂ ਜਿੱਤਾਂਗੇ ਕਿਉਂਕਿ ਇੱਥੋਂ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ। ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਇੱਥੇ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ। ਇਸ ਤੋਂ ਇਲਾਵਾ ਅਸੀਂ ਇੱਥੇ ਸਕੂਲ ਬਣਾ ਰਹੇ ਹਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੇ ਹਾਂ। ਅਸੀਂ ਮੁਹੱਲਾ ਕਲੀਨਿਕ, ਸਕੂਲ ਅਤੇ ਹਸਪਤਾਲ ਬਣਾ ਰਹੇ ਹਾਂ, ਲੋਕ ਬਹੁਤ ਖੁਸ਼ ਹਨ, ਇਸ ਲਈ ਅਸੀਂ ਸਾਰੀਆਂ 13 ਸੀਟਾਂ ਜਿੱਤਾਂਗੇ।
ਅਰਵਿੰਦ ਕੇਜਰੀਵਾਲ ਪੰਜਾਬ ਦੇ ਜਲੰਧਰ ਦੇ ਕਾਰੋਬਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਜਦੋਂ ਉਹ ਦਿੱਲੀ ਚੋਣਾਂ ਖਤਮ ਕਰਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਏ ਸਨ ਤਾਂ ਮੈਂ ਇੱਥੋਂ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕਈ ਮੁੱਦਿਆਂ ‘ਤੇ ਚਰਚਾ ਕੀਤੀ ਸੀ।

Leave a Reply

Your email address will not be published. Required fields are marked *