ਭਗਵਾਨ ਜਗਨਨਾਥ ਦੀ ਯਾਤਰਾ ਦੌਰਾਨ ਪਟਾਕਿਆਂ ਦੇ ਢੇਰ ‘ਚ ਧਮਾਕੇ ਕਾਰਨ 15 ਲੋਕ ਝੁਲਸੇ

ਚੰਡੀਗੜ੍ਹ ਨੈਸ਼ਨਲ ਪੰਜਾਬ


ਪੁਰੀ, 30 ਮਈ,ਬੋਲੇ ਪੰਜਾਬ ਬਿਓਰੋ:
ਉੜੀਸਾ ਵਿੱਚ ਵਿਸ਼ਵ ਪ੍ਰਸਿੱਧ ਭਗਵਾਨ ਜਗਨਨਾਥ ਦੀ ਯਾਤਰਾ ਦੌਰਾਨ ਅੱਜ ਇੱਕ ਹਾਦਸਾ ਵਾਪਰ ਗਿਆ। ਦਰਅਸਲ, ਬੁੱਧਵਾਰ ਰਾਤ ਨੂੰ ਪੁਰੀ ਵਿੱਚ ਭਗਵਾਨ ਜਗਨਨਾਥ ਦੀ ਚੰਦਨ ਯਾਤਰਾ ਦਾ ਆਯੋਜਨ ਕੀਤਾ ਗਿਆ ਸੀ।ਇਸ ਦੌਰਾਨ ਪਟਾਕਿਆਂ ਦੇ ਢੇਰ ‘ਚ ਧਮਾਕਾ ਹੋ ਗਿਆ। ਹਾਦਸੇ ‘ਚ 15 ਲੋਕ ਝੁਲਸ ਗਏ। ਚਾਰ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। 
ਪੁਲਿਸ ਨੇ ਦੱਸਿਆ ਕਿ ਇਸ ਰਸਮ ਨੂੰ ਦੇਖਣ ਲਈ ਸੈਂਕੜੇ ਲੋਕ ਨਰੇਂਦਰ ਪੁਸ਼ਕਾਰਿਨੀ ਜਲ ਭੰਡਾਰ ਦੇ ਕਿਨਾਰੇ ਇਕੱਠੇ ਹੋਏ ਸਨ। ਇਸ ਦੌਰਾਨ ਸੰਗਤਾਂ ਵੱਲੋਂ ਪਟਾਕੇ ਚਲਾ ਕੇ ਜਸ਼ਨ ਮਨਾਏ ਗਏ।ਅਚਾਨਕ ਜਲਦੇ ਪਟਾਕੇ ਵਿੱਚੋਂ ਇੱਕ ਚੰਗਿਆੜੀ ਪਟਾਕਿਆਂ ਦੇ ਢੇਰ ‘ਤੇ ਡਿੱਗ ਗਈ, ਜਿਸ ਨਾਲ ਧਮਾਕਾ ਹੋ ਗਿਆ। ਪੁਲਿਸ ਨੇ ਅੱਗੇ ਦੱਸਿਆ ਕਿ ਬਲਦੇ ਪਟਾਕੇ ਉੱਥੇ ਆਏ ਲੋਕਾਂ ‘ਤੇ ਡਿੱਗੇ। ਇਸ ਨਾਲ ਹਫੜਾ-ਦਫੜੀ ਮਚ ਗਈ। ਉਨ੍ਹਾਂ ਵਿੱਚੋਂ ਕੁਝ ਨੇ ਆਪਣੇ ਆਪ ਨੂੰ ਬਚਾਉਣ ਲਈ ਪਾਣੀ ਵਿੱਚ ਛਾਲ ਮਾਰ ਦਿੱਤੀ। 
ਇਕ ਡਾਕਟਰ ਨੇ ਦੱਸਿਆ ਕਿ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਲਾਜ ਦਾ ਖਰਚਾ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਚੁੱਕਿਆ ਜਾਵੇਗਾ।

Leave a Reply

Your email address will not be published. Required fields are marked *