ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਸੋਹਣਾ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ

ਚੰਡੀਗੜ੍ਹ ਪੰਜਾਬ


ਮੋਹਾਲੀ, 30 ਮਈ, ਬੋਲੇ ਪੰਜਾਬ ਬਿਓਰੋ:
ਕਬੱਡੀ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਸੋਹਣਾ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਪਤਾ ਲੱਗਾ ਹੈ ਕਿ ਇਹ ਹਾਦਸਾ ਬੀਤੀ ਰਾਤ ਮੁਹਾਲੀ ਦੇ ਸੈਕਟਰ-79 ਵਿੱਚ ਵਾਪਰਿਆ, ਜਿਸ ਵਿੱਚ ਕਬੱਡੀ ਖਿਡਾਰੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪੰਮਾ ਸੋਹਣਾ ਨੇ ਜੂਨ ਮਹੀਨੇ ਵਿੱਚ ਹੋਣ ਵਾਲੇ ਕਬੱਡੀ ਕੱਪ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨੀ ਸੀ।
ਇਸ ਤੋਂ ਪਹਿਲਾਂ ਵੀ ਉਹ ਵੱਖ-ਵੱਖ ਦੇਸ਼ਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਖਾਸ ਕਰਕੇ ਮੁਹਾਲੀ ਦਾ ਨਾਂ ਰੌਸ਼ਨ ਕਰ ਚੁੱਕੇ ਹਨ। ਖਿਡਾਰੀ ਦੀ ਮੌਤ ਨਾਲ ਖੇਡ ਜਗਤ ਅਤੇ ਮੁਹਾਲੀ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।