ਰਾਜਸਥਾਨ 30 ਮਈ, ਬੋਲੇ ਪੰਜਾਬ ਬਿਉਰੋ: ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 4-5 ਬਦਮਾਸ਼ ਲੜਕੇ 16 ਸਾਲ ਦੀ ਨਾਬਾਲਗ ਲੜਕੀ ਨੂੰ ਉਸ ਦੇ ਘਰੋਂ ਅਗਵਾ ਕਰਕੇ ਲੈ ਗਏ। ਬਦਮਾਸ਼ਾਂ ਨੇ ਲੜਕੀ ਨੂੰ 2 ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ਬੰਧਕ ਬਣਾ ਕੇ ਰੱਖਿਆ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਜਦੋਂ ਲੜਕੀ ਦੀ ਤਬੀਅਤ ਖਰਾਬ ਹੋਣ ਲੱਗੀ ਤਾਂ ਉਹ ਉਸ ਨੂੰ ਘਰ ਛੱਡ ਕੇ ਚਲੇ ਗਏ। ਪਰ ਹੁਣ ਉਸ ਕੁੜੀ ਦੀ ਮੌਤ ਹੋ ਚੁੱਕੀ ਹੈ।
ਇਹ ਘਟਨਾ ਬਾਂਸਵਾੜਾ ਦੇ ਪਾਟਨ ਥਾਣਾ ਖੇਤਰ ਦੀ ਹੈ। ਇੱਥੇ ਸਵੇਰੇ 9 ਵਜੇ ਇਕ ਨਾਬਾਲਗ ਦੀ ਮੌਤ ਹੋ ਗਈ ਜੋ 4 ਦਿਨਾਂ ਤੋਂ ਹਸਪਤਾਲ ‘ਚ ਦਾਖਲ ਸੀ। ਪਰਿਵਾਰ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਹੈ। ਜਿਸ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਬਾਲਗ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਕੁਸ਼ਲਗੜ੍ਹ ਕਸਬੇ ਨੇੜੇ ਪਿੰਡ ਵਾਸੀ ਰਾਹੁਲ ਕਟਾਰਾ ਅਤੇ ਉਸ ਦੇ ਚਾਰ ਸਾਥੀਆਂ ਨੇ ਕਰੀਬ ਦੋ ਮਹੀਨੇ ਪਹਿਲਾਂ ਉਸ ਦੀ ਲੜਕੀ ਨੂੰ ਅਗਵਾ ਕਰ ਲਿਆ ਅਤੇ ਫਿਰ ਉਸ ਨੂੰ ਬੰਧਕ ਬਣਾ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਜਦੋਂ ਬੇਟੀ ਦੀ ਸਿਹਤ ਵਿਗੜਨ ਲੱਗੀ ਤਾਂ ਇਹ ਸਾਰੇ ਨਾਬਾਲਗ ਬੇਟੀ ਨੂੰ ਘਰ ਦੇ ਕੋਲ ਛੱਡ ਕੇ ਚਲੇ ਗਏ।
ਪੁਲਿਸ ਦਾ ਕਹਿਣਾ ਹੈ ਕਿ ਲਾਪਤਾ ਵਿਅਕਤੀ ਸਬੰਧੀ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਦੋਸ਼ੀ ਨਾਬਾਲਗ ਨੂੰ ਆਪਣੇ ਸਾਥੀਆਂ ਨਾਲ ਗੁਜਰਾਤ ਲੈ ਗਏ। ਉਸ ਨਾਬਾਲਗ ਦੇ ਸਰੀਰ ‘ਤੇ ਸੱਟ ਦਾ ਕੋਈ ਨਿਸ਼ਾਨ ਨਹੀਂ ਮਿਲਿਆ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।