ਮਾਲਵਿੰਦਰ ਸਿੰਘ ਕੰਗ ਦੀ ਜਿੱਤ ਹੋਈ ਯਕੀਨੀ: ਕੁਲਵੰਤ ਸਿੰਘ
ਮੋਹਾਲੀ 30. ਮਈ ,ਬੋਲੇ ਪੰਜਾਬ ਬਿਓਰੋ: : ਅੱਜ ਮੋਹਾਲੀ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਗੁਰੂ ਨਾਨਕ ਰੇਹੜੀ ਮਾਰਕੀਟ ਫੇਜ਼ ਇੱਕ ਦੇ ਮੈਂਬਰ ਵੱਡੀ ਗਿਣਤੀ ਦੇ ਵਿੱਚ ਕਾਂਗਰਸੀ ਨੇਤਾ ਅਤੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ, ਸੈਕਟਰ 79 ਵਿਖੇ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਮਲਕੀਤ ਸਿੰਘ ਮੋਹਾਲੀ ਫੇਜ਼ ਇੱਕ ਤੇ ਤੇਜਿੰਦਰ ਸਿੰਘ ਉਬਰਾਏ -ਸੇਵਾ ਸਿਮਰਨ ਮੰਚ ਮੋਹਾਲੀ
ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ, ਇਸ ਮੌਕੇ ਤੇ ਤਜਿੰਦਰ ਸਿੰਘ ਉਬਰਾਏ ਨੇ ਦੱਸਿਆ ਕਿ ਉਹ ਸਟੇਟ ਐਵਾਰਡੀ ਅਤੇ ਸਾਬਕਾ ਕੌਂਸਲਰ -ਫੂਲਰਾਜ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ, ਇਸ ਮੌਕੇ ਤੇ ਇਹਨਾਂ ਮਲਕੀਤ ਸਿੰਘ ਅਤੇ ਤੇਇੰਦਰ ਸਿੰਘ ਉਬਰਾਏ ਅਤੇ ਸਾਥੀਆਂ ਨੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਇਹਨਾਂ ਨੂੰ ਪਾਰਟੀ ਵਿੱਚ ਜੀ ਆਇਆ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਆਖਿਆ ਅਤੇ ਸਭਨਾਂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਪਾਰਟੀ ਵਿੱਚ ਢੁਕਵੀ ਨੁਮਾਇੰਦਗੀ ਦਿੱਤੀ ਜਾਵੇਗੀ, ਅਤੇ ਸਭਨਾਂ ਦਾ ਮਾਣ ਸਤਿਕਾਰ ਕੀਤਾ ਜਾਵੇਗਾ,
ਇਸ ਮੌਕੇ ਤੇ ਮਲਕੀਤ ਸਿੰਘ ਮੋਹਾਲੀ ਅਤੇ ਤਜਿੰਦਰ ਸਿੰਘ ਉਬਰਾਏ ਤੋਂ ਇਲਾਵਾ ਹਰਵਿੰਦਰ ਸਿੰਘ ਸੰਧੂ, ਜੋਗਿੰਦਰ ਸਿੰਘ, ਜਸਦੇਵ ਸਿੰਘ. ਪਰਮਜੀਤ ਸਿੰਘ. ਜਸਕੀਰਤ ਸਿੰਘ ਖਹਿਰਾ, ਹਰਨੇਕ ਸਿੰਘ,ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਲਵਲੀ ਸੈਣੀ,ਅਵਤਾਰ ਸਿੰਘ, ਤਰਲੋਚਨ ਸਿੰਘ. ਜਗਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ -ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਵੱਡੀ ਗਿਣਤੀ ਦੇ ਵਿੱਚ ਵੋਟਾਂ ਭੁਗਤਾਉਣ ਦੀ ਗੱਲ ਆਖੀ, ਇਸ ਮੌਕੇ ਤੇ ਸਾਬਕਾ ਕੌਂਸਲਰ- ਆਰ.ਪੀ ਸ਼ਰਮਾ, ਸਾਬਕਾ ਸਰਪੰਚ- ਅਵਤਾਰ ਸਿੰਘ ਮੌਲੀ, ਆਮ ਆਦਮੀ ਪਾਰਟੀ ਦੇ ਨੇਤਾ ਹਰਮੇਸ਼ ਸਿੰਘ ਕੁੰਭੜਾ, ਡਾਕਟਰ ਕੁਲਦੀਪ ਸਿੰਘ, ਸੁਖਚੈਨ ਸਿੰਘ ਵੀ ਹਾਜ਼ਰ ਸਨ,