ਔਰਤਾਂ ਦੇ ਜਿਨਸੀ ਸ਼ੋਸ਼ਣ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਪ੍ਰਜਵਲ ਰੇਵੰਨਾ ਭਾਰਤ ਪਹੁੰਚਣ ‘ਤੇ ਗ੍ਰਿਫਤਾਰ

ਚੰਡੀਗੜ੍ਹ ਨੈਸ਼ਨਲ ਪੰਜਾਬ


ਬੈਂਗਲੁਰੂ, 31 ਮਈ, ਬੋਲੇ ਪੰਜਾਬ ਬਿਓਰੋ:
ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ-ਸੈਕੂਲਰ (ਜੇਡੀ-ਐਸ) ਦੇ ਮੁਅੱਤਲ ਨੇਤਾ ਪ੍ਰਜਵਲ ਰੇਵੰਨਾ ਅੱਜ ਸ਼ੁੱਕਰਵਾਰ ਤੜਕੇ ਜਰਮਨੀ ਤੋਂ ਇਥੇ ਪਹੁੰਚੇ, ਜਿਸ ਤੋਂ ਕੁੱਝ ਮਿੰਟਾਂ ਬਾਅਦ ਹੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਐਸਆਈਟੀ ਨੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ (33) ਨੂੰ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਗ੍ਰਿਫਤਾਰ ਕਰ ਲਿਆ। ਹਵਾਈ ਅੱਡੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਜਵਲ ਨੂੰ ਜਾਂਚ ਲਈ ਸੁਰੱਖਿਅਤ ਥਾਣੇ ਲਿਆਂਦਾ ਗਿਆ।
ਜਨਤਾ ਦਲ (ਸੈਕੂਲਰ) ਦੇ ਸਰਪ੍ਰਸਤ ਐਚਡੀ ਦੇਵਗੌੜਾ ਦੇ ਪੋਤੇ ਅਤੇ ਹਸਨ ਲੋਕ ਸਭਾ ਹਲਕੇ ਤੋਂ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐਨਡੀਏ) ਦੇ ਉਮੀਦਵਾਰ ਪ੍ਰਜਵਲ (33) ‘ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਇਨ੍ਹਾਂ ਦੋਸ਼ਾਂ ਦੇ ਲਗਪਗ ਇਕ ਮਹੀਨੇ ਬਾਅਦ ਪ੍ਰਜਵਲ ਬੈਂਗਲੁਰੂ ਪਰਤਿਆ, ਜਿਸ ਤੋਂ ਬਾਅਦ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਰਮਚਾਰੀਆਂ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਐਸਆਈਟੀ ਦੇ ਹਵਾਲੇ ਕਰ ਦਿਤਾ।
ਸੂਤਰਾਂ ਨੇ ਦਸਿਆ ਕਿ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਐਸਆਈਟੀ ਨੇ ਉਸ ਨੂੰ ਅਪਣੀ ਹਿਰਾਸਤ ਵਿੱਚ ਲੈ ਲਿਆ। ਪ੍ਰਜਵਲ ਨੇ ਇਕ ਵੀਡੀਉ ਬਿਆਨ ਜਾਰੀ ਕਰਕੇ ਵਾਅਦਾ ਕੀਤਾ ਸੀ ਕਿ ਉਹ 31 ਮਈ ਨੂੰ ਐਸਆਈਟੀ ਸਾਹਮਣੇ ਪੇਸ਼ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।