ਜਲਾਲਾਬਾਦ : ਹਾਈ ਵੋਲਟੇਜ ਤਾਰਾਂ ਨਾਲ ਲੱਗੀ ਭਿਆਨਕ ਅੱਗ , ਚਾਰ ਪਸ਼ੂ ਸੜੇ-ਇੱਕ ਦੀ ਮੌਤ

ਚੰਡੀਗੜ੍ਹ ਪੰਜਾਬ

ਜਲਾਲਾਬਾਦ 31 ਮਈ,ਬੋਲੇ ਪੰਜਾਬ ਬਿਓਰੋ: ਢਾਣੀ ਪ੍ਰੇਮ ਸਿੰਘ ਵਿੱਚ ਘਰ ਦੇ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਚਾਰ ਪਸ਼ੂ ਝੁਲਸ ਗਏ ਅਤੇ ਇੱਕ ਪਸ਼ੂ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ ਚਾਰ ਟਰਾਲੀਆਂ ਤੂੜੀ ਦੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਪੁੱਤਰ ਸੋਨਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਉਪਰੋਂ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ। ਅੱਜ ਤਾਰਾਂ ‘ਚ ਸ਼ਾਰਟ ਸਰਕਟ ਕਾਰਨ ਪਸ਼ੂਆਂ ਦੇ ਸ਼ੈੱਡ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਚਾਰ ਪਸ਼ੂ ਝੁਲਸ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਅਤੇ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਹਿੰਦਰ ਸਿੰਘ ਦਾ ਕਹਿਣਾ ਹੈ ਕਿ ਇੰਨਾ ਹੀ ਨਹੀਂ ਇਸ ਦੇ ਨਾਲ ਪਈ ਤੂੜੀ ਨੂੰ ਅੱਗ ਲੱਗਣ ਕਾਰਨ ਚਾਰ ਟਰਾਲੀਆਂ ਤੂੜੀ ਸੜ ਕੇ ਸੁਆਹ ਹੋ ਗਈ, ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

Leave a Reply

Your email address will not be published. Required fields are marked *