ਮੁਕਤਸਰ ਦੇ ਪਿੰਡ ਰਹੂੜਿਆਂਵਾਲੀ ‘ਚ ਨੌਜਵਾਨ ਦੀ ਧੌਣ ਵੱਢ ਕੇ ਹੱਤਿਆ

ਚੰਡੀਗੜ੍ਹ ਪੰਜਾਬ


ਸ੍ਰੀ ਮੁਕਤਸਰ ਸਾਹਿਬ : ਬੋਲੇ ਪੰਜਾਬ ਬਿਉਰੋ: ਮੁਕਤਸਰ ਦੇ ਪਿੰਡ ਰਹੂੜਿਆਂਵਾਲੀ ਵਿਚ ਇਕ ਨੌਜਵਾਨ ਦੀ ਕਾਪਾ ਮਾਰ ਕੇ ਧੌਣ ਵੱਢ ਦਿੱਤੀ ਗਈ। ਮੁਲਜ਼ਮ ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦਾ ਪਤਾ ਲੱਗਣ ’ਤੇ ਥਾਣਾ ਸਦਰ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮੁਕਤਸਰ ਵਿਚ ਰਖਵਾ ਦਿੱਤੀ ਹੈ। ਮਿ੍ਤਕ ਦੀ ਪਛਾਣ ਹਰਪ੍ਰੀਤ ਸਿੰਘ (22) ਵਜੋਂ ਹੋਈ ਹੈ।
ਮਿ੍ਤਕ ਦੇ ਚਾਚਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਪਿੰਡ ਵਿਚ ਹੀ ਆਪਣੇ ਚਾਚੇ ਦੀ ਦੁਕਾਨ ’ਤੇ ਪਕੌੜੇ ਖਾ ਰਿਹਾ ਸੀ। ਇਸੇ ਦੌਰਾਨ ਪਿੰਡ ਦੇ ਕੁਝ ਨੌਜਵਾਨ ਆਏ ਤੇ ਬਿਨਾਂ ਕਿਸੇ ਗੱਲ ਦੇ ਤੇਜ਼ਧਾਰ ਹਥਿਆਰ ਨਾਲ ਹਰਪ੍ਰੀਤ ਸਿੰਘ ਦੇ ਸਿਰ ’ਤੇ ਵਾਰ ਕਰ ਦਿੱਤਾ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਹ ਕਿਸੇ ਨਾਲ ਝਗੜਾ ਵੀ ਨਹੀਂ ਕਰਦਾ ਸੀ। ਫਿਰ ਵੀ ਬਿਨਾਂ ਕਾਰਨ ਉਸ ਦੀ ਹੱਤਿਆ ਕਰ ਦਿੱਤੀ ਗਈ। ਥਾਣਾ ਸਦਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।