ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ 31 ਮਈ,ਬੋਲੇ ਪੰਜਾਬ ਬਿਓਰੋ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸ਼ਕਤੀ ਸੋਮਾ ਹੈ ਅਤੇ ਇਸ ਦੀ ਅਗਵਾਈ ਵਿਚ ਇਕੱਤਰ ਹੋ ਕੇ ਸਿੱਖ ਪੰਥ ਵੱਲੋਂ ਵੱਡੀਆਂ-ਵੱਡੀਆਂ ਸ਼ਕਤੀਆਂ ਦਾ ਮੁਕਾਬਲਾ ਕਰਨ ਦਾ ਇਤਿਹਾਸ ਰਿਹਾ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਕੌਮੀ ਸ਼ਕਤੀ ਨੂੰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਕੌਮ ਦੀ ਅਜ਼ਾਦ ਹੋਂਦ ਹਸਤੀ ਦਾ ਅਹਿਸਾਸ ਕਰਵਾਇਆ। ਗੁਰੂ ਸਾਹਿਬ ਨੇ ਮੀਰੀ ਦੀ ਤਾਕਤ ਦੇ ਨਾਲ ਦੁਨਿਆਵੀ ਹੁਕਮਰਾਨਾਂ ਵੱਲੋਂ ਹੁੰਦੇ ਜੁਲਮਾਂ ਨੂੰ ਠੱਲ੍ਹਿਆ ਅਤੇ ਸ਼ਬਦ ਦੀ ਤਾਕਤ ਨਾਲ ਮਾਨੁੱਖਤਾ ਨੂੰ ਪਰਮਾਤਮਾ ਨਾਲ ਜੋੜਿਆ।
ਗੁਰਤਾਗੱਦੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਅਜ਼ਾਦਦੀਪ ਸਿੰਘ, ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਜਗਤਾਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਬਿਕਰਮ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।

Leave a Reply

Your email address will not be published. Required fields are marked *