ਗੁਰਦਾਸਪੁਰ: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਗੁਰਦਾਸਪੁਰ, 18 ਮਈ,ਬੋਲੇ ਪੰਜਾਬ ਬਿਓਰੋ: ਆਮ ਆਦਮੀ ਪਾਰਟੀ ਦੇ ਬਲਾਕ ਸੋਸ਼ਲ ਮੀਡੀਆ ਇੰਚਾਰਜ ’ਤੇ ਹੋਏ ਹਮਲੇ ਦੇ ਮਾਮਲੇ ’ਚ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀੜਤ ਅਨਿਲ ਕੁਮਾਰ ਉਰਫ਼ ਆਸ਼ੂ ਸੁਨਿਆਰਾ ਪੁੱਤਰ ਵਰਿੰਦਰ ਕੁਮਾਰ ਵਾਸੀ ਵਾਰਡ ਨੰਬਰ 12 ਫਤਿਹਗੜ੍ਹ ਚੂੜੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ […]

Continue Reading

ਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ

ਪਟਿਆਲਾ 18 ਮਈ,ਬੋਲੇ ਪੰਜਾਬ ਬਿਓਰੋ:ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਭਾਦਸੋਂ ਰੋਡ ‘ਤੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਬੱਚਿਆਂ ਦੇ ਮਾਪਿਆਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ […]

Continue Reading

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਚੰਡੀਗੜ੍ਹ, 18 ਮਈ, ਬੋਲੇ ਪੰਜਾਬ ਬਿਓਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਇਕ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਮੁਲਾਜ਼ਮਾਂ ਨੂੰ ਹੁਣ ਸਕੱਤਰੇਤ ਦੇ ਮੁਲਾਜ਼ਮਾਂ ਵਾਂਗ ਹੀ ਤਨਖਾਹਾਂ ਤੇ ਭੱਤੇ ਮਿਲਣਗੇ। ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਹਜ਼ਾਰਾਂ ਮੁਲਾਜ਼ਮਾਂ […]

Continue Reading

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

ਬਠਿੰਡਾ, 18 ਮਈ, ਬੋਲੇ ਪੰਜਾਬ ਬਿਓਰੋ :ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਕਈ ਆਗੂ ਅਤੇ ਵਰਕਰ ਸੀਟੂ ਵਿੱਚ ਸ਼ਾਮਲ ਹੋ ਗਈਆਂ। ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਅਤੇ ਪ੍ਰੈਸ ਸਕੱਤਰ ਪ੍ਰਤਿਭਾ ਸ਼ਰਮਾ ਦੀ ਅਗਵਾਈ ਵਿੱਚ ਯੂਨੀਅਨ ਵਿੱਚ ਆਗੂ ਨਾਲ 22 ਮੈਂਬਰ ਸ਼ਾਮਲ […]

Continue Reading

ਮੋਦੀ ਸਰਕਾਰ ਨੇ ਛੋਟੇ ਵਪਾਰੀਆਂ ਲਈ ਬਣਾਈਆਂ ਵਿਆਪਕ ਯੋਜਨਾਵਾ:ਡਾ: ਸੁਭਾਸ਼ ਸ਼ਰਮਾ

ਹਰ ਵਰਗ ਦੀ ਪਹਿਰੇਦਾਰ ਬਣੀ ਹੈ ਮੋਦੀ ਸਰਕਾਰ: ਸ਼ਰਮਾਸ਼੍ਰੀ ਆਨੰਦਪੁਰ ਸਾਹਿਬ, 18 ਮਈ,ਬੋਲੇ ਪੰਜਾਬ ਬਿਓਰੋ: : ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਛੋਟੇ ਵਪਾਰੀਆਂ ਲਈ ਅਨੇਕਾਂ ਹੀ ਯੋਜਨਾਵਾਂ ਲਿਆਂਦੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਸਹੂਲਤਾਂ ਮਿਲੀਆਂ ਹਨ। ਅੱਜ ਆਪਣੇ […]

Continue Reading

ਅਸੀਂ ਕੱਲ੍ਹ ਤੁਹਾਡੇ ਹੈਡਕੁਆਰਟਰ ਆ ਰਹੇ ਹਾਂ ਜਿਸਨੂੰ ਚਾਹੋ ਜੇਲ੍ਹ ਡੱਕ ਦਿਓ,ਕੇਜਰੀਵਾਲ ਵੱਲੋਂ ਭਾਜਪਾ ਨੂੰ ਚੁਣੌਤੀ

ਨਵੀਂ ਦਿੱਲੀ , 18 ਮਈ,ਬੋਲੇ ਪੰਜਾਬ ਬਿਓਰੋ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ ਦੀ ਖੇਡ ਨਹੀਂ ਖੇਡਣੀ ਚਾਹੀਦੀ। ਕੱਲ੍ਹ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਦੁਪਹਿਰ 12 ਵਜੇ ਭਾਜਪਾ ਹੈੱਡਕੁਆਰਟਰ ਜਾ ਰਿਹਾ ਹਾਂ, ਜਿਸ ਨੂੰ ਵੀ ਜੇਲ੍ਹ ‘ਚ ਡੱਕਣਾ ਹੋਵੇ, ਉਸ ਨੂੰ ਜੇਲ੍ਹ ‘ਚ ਡੱਕ ਦਿਓ। ਕੇਜਰੀਵਾਲ ਨੇ […]

Continue Reading

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

– ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ  ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:  ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ […]

Continue Reading

ਪੰਜਾਬੀ ਸਾਵਧਾਨ ਰਹਿਣ,’ਆਪ’ ਤੇ ਕਾਂਗਰਸ ਇੱਕੋ ਥਾਲੀ ‘ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

ਨਵਾਂਸ਼ਹਿਰ 18 ਮਈ,ਬੋਲੇ ਪੰਜਾਬ ਬਿਓਰੋ:ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਸੁਚੇਤ ਕਰਦਿਆਂ ਕਿਹਾ ਹੈ ਕਿ ਇਹ ਦੋਵੇਂ ਪਾਰਟੀਆਂ ਇੱਕੋ ਥਾਲੀ ‘ਦੇ ਚੱਟੇ-ਬੱਟੇ ਹਨ, ਜੋ ਪੰਜਾਬ ਦੀ ਭਲਾਈ ਲਈ ਨਹੀਂ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੋਦੀ ਨੂੰ ਰੋਕਣ ਅਤੇ ਆਪਣੇ ਭ੍ਰਿਸ਼ਟਾਚਾਰ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਐਸ ਏ ਐਸ ਨਗਰ,18 ਮਈ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ […]

Continue Reading

ਪੰਜਾਬ ‘ਚ ਸਕੂਲ ਦਾ ਕੰਮ ਨਾ ਕਰਨ ’ਤੇ ਅਧਿਆਪਕ ਵੱਲੋਂ 8 ਸਾਲਾ ਬੱਚੀ ਦੀ ਕੁੱਟਮਾਰ,ਕੇਸ ਦਰਜ

ਫ਼ਿਰੋਜ਼ਪੁਰ, 18 ਮਈ,ਬੋਲੇ ਪੰਜਾਬ ਬਿਓਰੋ:ਮਮਦੋਟ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਦੀ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਸਕੂਲ ਦਾ ਕੰਮ ਨਾ ਕਰਨ ਕਾਰਨ ਇੱਕ ਮਾਸੂਮ ਬੱਚੀ ਦੀ ਕੁੱਟਮਾਰ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਮਦੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਛਾਂਗਾ ਰਾਏ ਉਤਾੜ ਵਿੱਚ ਸਕੂਲ ਦਾ ਕੰਮ ਨਾ ਕਰਨ ’ਤੇ ਅਧਿਆਪਕ ਵੱਲੋਂ 8 ਸਾਲਾ […]

Continue Reading