ਚੰਡੀਗੜ੍ਹ ‘ਚ ਕਾਰ ਵਿੱਚੋਂ 15 ਲੱਖ ਰੁਪਏ ਬਰਾਮਦ

ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੌਰਾਨ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ ਸੈਕਟਰ-34 ਸਥਿਤ ਸ਼ਾਪਿੰਗ ਮਾਲ ਦੇ ਸਾਹਮਣੇ ਪੁਲਿਸ ਦੇ ਸਹਿਯੋਗ ਨਾਲ ਨਾਕਾ ਲਗਾ ਕੇ ਇੱਕ ਕਾਰ ਵਿੱਚੋਂ 15 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਨਾਕੇ ਦੌਰਾਨ ਜਦੋਂ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਅੰਦਰੋਂ 500-500 ਸਿੱਕਿਆਂ ਦੇ ਬੰਡਲ […]

Continue Reading

ਅਰਵਿੰਦ ਕੇਜਰੀਵਾਲ ਪੰਜਾਬ ‘ਚ ਪ੍ਰੋਗਰਾਮ ਰੱਦ ਕਰਕੇ ਦਿੱਲੀ ਹੋਏ ਰਵਾਨਾ

ਚੰਡੀਗੜ੍ਹ, 17 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਦੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਆਏ ਸਨ ਪਰ ਸ਼ੁੱਕਰਵਾਰ ਨੂੰ ਉਹ ਦੂਜੇ ਦਿਨ ਦੇ ਸਾਰੇ ਪ੍ਰੋਗਰਾਮ ਰੱਦ ਕਰਕੇ ਦਿੱਲੀ ਲਈ ਰਵਾਨਾ ਹੋ ਗਏ ਹਨ। ਕੇਜਰੀਵਾਲ ਨੇ ਪੰਜਾਬ ਦੇ ਜ਼ਿਆਦਾਤਰ ਉਮੀਦਵਾਰਾਂ ਨੂੰ ਰਾਤ ਨੂੰ ਅੰਮ੍ਰਿਤਸਰ ਬੁਲਾਇਆ ਅਤੇ ਪੰਜਾਬ ਦੀ […]

Continue Reading

ਪੰਜਾਬ ਵਿੱਚ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਜਾਰੀ ਰਹੇਗਾ ਕਿਸਾਨਾਂ ਨੇ ਕੀਤਾ ਅਹਿਦ

ਭਵਾਨੀਗੜ੍ਹ, 17 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਆਲ ਦੀ ਅਗਵਾਈ ਹੇਠ ਗੁਰੂ ਘਰ ਨੌਵੇਂ ਪਾਤਸ਼ਾਹ ਪਿੰਡ ਫੱਗੁਆਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਬਲਾਕ ਦੇ ਪਿੰਡਾਂ ਦੇ ਫੰਡਾਂ ਬਾਰੇ ਅਤੇ ਜਥੇਬੰਦੀ ਦੇ ਆਉਣ ਵਾਲੇ ਪ੍ਰੋਗਰਾਮਾਂ ਵਾਰੇ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ […]

Continue Reading

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ ਜਵਾਨ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ, 17 ਮਈ, ਬੋਲੇ ਪੰਜਾਬ ਬਿਓਰੋ:ਕ੍ਰਿਕਟਰ ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ ਇੱਕ SRPF ਜਵਾਨ ਨੇ ਮਹਾਰਾਸ਼ਟਰ ਦੇ ਜਲਗਾਓਂ ਵਿੱਚ ਆਪਣੇ ਜੱਦੀ ਘਰ ਵਿੱਚ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨੀਂ ਦੇਰ ਰਾਤ ਦੀ ਹੈ।ਮ੍ਰਿਤਕ ਸਿਪਾਹੀ ਪ੍ਰਕਾਸ਼ ਕਾਂਪੜੇ 8 ਦਿਨ ਪਹਿਲਾਂ ਹੀ ਛੁੱਟੀ ‘ਤੇ ਆਪਣੇ ਪਿੰਡ ਗਿਆ ਸੀ। ਜਾਣਕਾਰੀ ਮੁਤਾਬਕ […]

Continue Reading

ਭਗੌੜੇ ਪੁਲਿਸ ਮੁਲਾਜ਼ਮ ਦੇ ਘਰ ਤੋਂ ਮਿਲੇ ਇੱਕ ਕਰੋੜ ਰੁਪਏ ਤੇ 72 ਲੱਖ ਦੇ ਗਹਿਣੇ

ਮੁੰਬਈ, 17 ਮਈ,ਬੋਲੇ ਪੰਜਾਬ ਬਿਓਰੋ:ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਵਿੱਚ ਪੁਲੀਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਲਜ਼ਮ ਪੁਲੀਸ ਮੁਲਾਜ਼ਮ ਦੇ ਘਰੋਂ 1.08 ਕਰੋੜ ਰੁਪਏ ਅਤੇ 72 ਲੱਖ ਰੁਪਏ ਦਾ ਸੋਨਾ ਤੇ ਗਹਿਣੇ ਬਰਾਮਦ ਕੀਤੇ ਹਨ।ਮਿਲੀ ਜਾਣਕਾਰੀ ਅਨੁਸਾਰ ਪੁਲੀਸ ਇੰਸਪੈਕਟਰ ਹਰੀਭਾਊ ਖਾੜੇ (52) ਨੂੰ 15 ਮਈ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ ਅਤੇ ਉਦੋਂ […]

Continue Reading

ਸਮੂਹਿਕ ਬਲਾਤਕਾਰ ਦੀ ਪੀੜਤ 11ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਆਤਮ ਹੱਤਿਆ

ਜੈਪੁਰ, 17 ਮਈ, ਬੋਲੇ ਪੰਜਾਬ ਬਿਓਰੋ:ਰਾਜਸਥਾਨ ਦੇ ਚੁਰੂ ਵਿੱਚ ਇੱਕ 11ਵੀਂ ਜਮਾਤ ਦੀ ਵਿਦਿਆਰਥਣ ਨਾਲ 6 ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ। ਉਨ੍ਹਾਂ ਨੇ ਵੀਡੀਓ ਬਣਾ ਕੇ ਧਮਕੀ ਦਿੱਤੀ ਕਿ ਜੇਕਰ ਲੜਕੀ ਨੇ ਕਿਸੇ ਨੂੰ ਦੱਸਿਆ ਤਾਂ ਉਹ ਇਸ ਨੂੰ ਵਾਇਰਲ ਕਰ ਦੇਣਗੇ। ਇਸ ਤੋਂ ਬਾਅਦ 11ਵੀਂ ਜਮਾਤ ਦੀ ਵਿਦਿਆਰਥਣ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ […]

Continue Reading

ਸਿਹਤ ਵਿਭਾਗ ਵੱਲੋਂ ਗਰਮੀ ਤੇ ਬਿਮਾਰੀਆਂ ਤੋਂ ਬਚਾਅ ਲਈ ਦਿਸ਼ਾ ਨਿਰਦੇਸ਼ ਜਾਰੀ

ਮੋਹਾਲੀ, 17 ਮਈ,ਬੋਲੇ ਪੰਜਾਬ ਬਿਓਰੋ:ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂੰ ਦੇ ਮੌਸਮ ਵਿੱਚ ਹੋਣ ਵਾਲੀਆਂ ਆਮ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਕਮਰਕੱਸ ਲਈ ਹੈ।ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂੰ ਦੇ ਮੌਸਮ ਵਿਚ ਸੰਭਾਵੀ ਸਿਹਤ ਖਤਰਿਆਂ ਨਾਲ ਨਜਿੱਠਣ ਲਈ ਢੁੱਕਵੇਂ […]

Continue Reading

ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ  ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ  – ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਓਰੋ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ […]

Continue Reading

ਪਾਣੀ ਦੀ ਪਾਈਪ ਲਾਈਨ ਵਿਛਾਉਂਦੇ ਸਮੇਂ ਮਿੱਟੀ ਹੇਠ ਦਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ

ਤਰਨਤਾਰਨ, 17 ਮਈ,ਬੋਲੇ ਪੰਜਾਬ ਬਿਓਰੋ:ਜ਼ਿਲ੍ਹੇ ਦੇ ਪਿੰਡ ਚੰਬਾ ਖੁਰਦ ਵਿੱਚ ਪਾਣੀ ਦੀ ਪਾਈਪ ਲਾਈਨ ਵਿਛਾਉਂਦੇ ਸਮੇਂ ਮਿੱਟੀ ਹੇਠ ਦੱਬ ਜਾਣ ਕਾਰਨ ਦੋ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ, ਜਦੋਂਕਿ ਦੋ ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਥਾਣਾ ਗੋਇੰਦਵਾਲ ਸਾਹਿਬ ਦੇ ਇੰਚਾਰਜ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ […]

Continue Reading

ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਾਮਨੀ ਦਾ ਸਮਾਂ ਬਦਲਿਆ

ਅੰਮ੍ਰਿਤਸਰ, 17 ਮਈ,ਬੋਲੇ ਪੰਜਾਬ ਬਿਓਰੋ:ਭਾਰਤ-ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ-ਵਾਹਗਾ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਇਸ ਰੀਟਰੀਟ ਸਮਾਰੋਹ ਨੂੰ ਲੈ ਕੇ ਅਹਿਮ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹੁਣ ਮੋਸਮ ‘ਚ ਆਏ ਬਦਲਾਅ ਦੇ ਚੱਲਦਿਆਂ ਰੀਟਰੀਟ ਸਮਾਰੋਹ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਰੀਟਰੀਟ […]

Continue Reading