ਚੰਡੀਗੜ੍ਹ, 01 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਨੀਨਾ ਮਿੱਤਲ ਨੇ ਆਪਣੀ ਵੋਟ ਪਾਉਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਚੋਣ ਕਮਿਸ਼ਨ ਵੱਲੋਂ ਪੋਲਿੰਗ ਬੂਥ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਸੀ। ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੌਬੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੇ ਵੀ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੋਟ ਪਾਉਣ ਸਮੇਂ ਸੁਰਿੰਦਰ ਕੰਬੋਜ ਦੇ ਨਾਲ ਉਸ ਸਮੇਂ ਇੱਕ ਹੋਰ ਵਿਅਕਤੀ ਮੌਜੂਦ ਸੀ। ਸੁਰਿੰਦਰ ਕੰਬੋਜ ਨੇ ਇਹ ਵੀਡੀਓ ਬਣਾਈ ਇਹ ਵੀਡੀਓ ਤੁਰੰਤ ਪ੍ਰਭਾਵ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਫ਼ਿਰੋਜ਼ਪੁਰ ਦੇ ਰਿਟਰਨਿੰਗ ਅਫ਼ਸਰ ਨੇ ਵਾਇਰਲ ਵੀਡੀਓ ਦੇ ਆਧਾਰ ‘ਤੇ ਬਸਪਾ ਉਮੀਦਵਾਰ ਤੋਂ ਜਵਾਬ ਤਲਬ ਕੀਤਾ ਹੈ।