ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ
ਚੰਡੀਗੜ੍ਹ, 1ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਵੋਟਰਾਂ ਨੇ ਪੋਲਿੰਗ ਬੂਥਾਂ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੁਹਾਲੀ ਦੇ ਫੇਜ਼ 10 ਵਿੱਚ ਬਣਾਏ ਗਏ ਪੋਲਿੰਗ ਸਟੇਸ਼ਨ ਵਿਖੇ ਆਪਣੀ ਵੋਟ ਪਾਈ। ਕੰਗ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਆਪਣੀ ਵੋਟ ਪਾਈ। ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਮਲ ਹਨ। ਪੰਜਾਬ ‘ਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਕਿਸੇ ਗਠਜੋੜ ਤੋਂ ਇਕੱਲਿਆਂ ਚੋਣਾਂ ਲੜ ਰਹੀਆਂ ਹਨ।ਆਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਅੱਜ ਵੋਟਿੰਗ ਹੋ ਰਹੀ ਹੈ। ਆਨੰਦਪੁਰ ਸਾਹਿਬ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ (ਆਪ) ਦੇ ਮਾਲਵਿੰਦਰ ਸਿੰਘ ਕੰਗ, ਕਾਂਗਰਸ ਦੇ ਵਿਜੇ ਇੰਦਰ ਸਿੰਗਲਾ, ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਭਾਜਪਾ ਦੇ ਸੁਭਾਸ਼ ਸ਼ਰਮਾ ਵਿਚਾਲੇ ਹੈ। ਇਸ ਸੀਟ ਲਈ ਕੁੱਲ 28 ਉਮੀਦਵਾਰ ਮੈਦਾਨ ਵਿੱਚ ਹਨ।