ਜਲਾਲਾਬਾਦ, 2 ਜੂਨ,ਬੋਲੇ ਪੰਜਾਬ ਬਿਓਰੋ: ਪੂਰਬੀ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਵਿਚ ਸ਼ਨੀਵਾਰ ਨੂੰ ਇਕ ਨਦੀ ਵਿਚ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਇੱਕ ਰਿਪੋਰਟ ਮੁਤਾਬਕ ਨੰਗਰਹਾਰ ਸੂਬੇ ਦੇ ਸੂਚਨਾ ਵਿਭਾਗ ਦੇ ਮੁਖੀ ਕੁਰੈਸ਼ੀ ਬਡਲੂਨ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ, ”ਮੋਮੰਦ ਦਾਰਾ ਜ਼ਿਲੇ ਦੇ ਬਸਾਵੁਲ ਖੇਤਰ ‘ਚ ਸਵੇਰੇ 7 ਵਜੇ ਔਰਤਾਂ ਅਤੇ ਬੱਚਿਆਂ ਵਾਲੀ ਕਿਸ਼ਤੀ ਨਦੀ ‘ਚ ਡੁੱਬ ਗਈ। ਇੱਕ ਰਿਪੋਰਟ ਅਨੁਸਾਰ ਪੰਜ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਹੋਰਾਂ ਦੀ ਭਾਲ ਜਾਰੀ ਹੈ। ਪੰਜ ਲੋਕਾਂ ਨੂੰ ਬਚਾ ਲਿਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।