ਅਸਾਮ ‘ਚ ਹੜ੍ਹਾਂ ਤੇ ਤੂਫ਼ਾਨ ਕਾਰਨ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 15 ਦੀ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਗੁਹਾਟੀ, 2 ਜੂਨ,ਬੋਲੇ ਪੰਜਾਬ ਬਿਓਰੋ:
ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ 10 ਜ਼ਿਲ੍ਹਿਆਂ ਵਿੱਚ ਛੇ ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ ਹਨ। ਅਧਿਕਾਰੀਆਂ ਨੇ ਦੱਸਿਆ ਕਿ 28 ਮਈ ਤੋਂ ਹੁਣ ਤੱਕ ਹੜ੍ਹਾਂ ਅਤੇ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 15 ਹੋ ਚੁੱਕੀ ਹੈ।
ਅਧਿਕਾਰੀਆਂ ਮੁਤਾਬਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਨਦੀਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਨਾਲ ਕਈ ਖੇਤਰਾਂ ਵਿੱਚ ਪ੍ਰਭਾਵਿਤ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾਇਆ ਗਿਆ। ਕੋਪਿਲੀ, ਬਰਾਕ ਅਤੇ ਕੁਸ਼ਿਆਰਾ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਹੜ੍ਹ ਕਾਰਨ ਹੈਲਾਕਾਂਡੀ ਹੋਜਾਈ, ਮੋਰੀਗਾਓਂ, ਕਰੀਮਗੰਜ, ਨਾਗਾਓਂ, ਕਛਾਰ, ਡਿਬਰੂਗੜ੍ਹ, ਗੋਲਾਘਾਟ, ਕਾਰਬੀ ਆਂਗਲੌਂਗ ਪੱਛਮੀ ਅਤੇ ਦੀਮਾ ਹਸਾਓ ਜ਼ਿਲ੍ਹਿਆਂ ਵਿੱਚ ਕੁੱਲ 6,01,642 ਲੋਕ ਪ੍ਰਭਾਵਿਤ ਹੋਏ ਹਨ।ਬਚਾਅ ਟੀਮਾਂ ਮੁਸਤੈਦੀ ਨਾਲ ਲੱਗੀਆਂ ਹੋਈਆਂ ਹਨ।

Leave a Reply

Your email address will not be published. Required fields are marked *