ਪਾਤੜਾਂ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਤਲ

ਚੰਡੀਗੜ੍ਹ ਪੰਜਾਬ

ਪਾਤੜਾਂ, 02 ਜੂਨ ,ਬੋਲੇ ਪੰਜਾਬ ਬਿਓਰੋ: ਜ਼ਮੀਨੀ ਵਿਵਾਦ ਦੇ ਚੱਲਦਿਆਂ ਪਟਿਆਲਾ ਦੇ ਪਾਤੜਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਗੰਡਾਸੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲਾਂ ਨੇ ਮ੍ਰਿਤਕ ਨੂੰ ਖੂਨ ਨਾਲ ਲਥਪਥ ਹਾਲਤ ’ਚ ਖੇਤ ਵਿੱਚ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮ੍ਰਿਤਕ ਵਿਅਕਤੀ ਦੀ ਪਛਾਣ ਮੇਘ ਸਿੰਘ ਵਾਸੀ ਪਿੰਡ ਹਾਮਝੇੜੀ ਵਜੋਂ ਹੋਈ ਹੈ। ਹਮਲਾਵਰਾਂ ਦੀ ਗਿਣਤੀ 10 ਤੋਂ ਵੱਧ ਦੱਸੀ ਜਾ ਰਹੀ ਹੈ। ਕੁਝ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਜਦਕਿ ਬਾਕੀਆਂ ਦੀ ਪਛਾਣ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮ੍ਰਿਤਕ ਮੇਘ ਸਿੰਘ ਬਾਈਕ ’ਤੇ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਆਇਆ। ਬੀਤੀ ਸ਼ਾਮ ਕਿਸੇ ਰਾਹਗੀਰ ਨੇ ਫੋਨ ਕਰਕੇ ਪਰਿਵਾਰ ਨੂੰ ਸੂਚਨਾ ਦਿੱਤੀ ਕਿ ਮੇਘ ਸਿੰਘ ਜ਼ਖ਼ਮੀ ਹਾਲਤ ਵਿੱਚ ਖੇਤਾਂ ਵਿੱਚ ਪਿਆ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਮੇਘ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰ ਦੇ ਬਿਆਨਾਂ ‘ਤੇ 10 ਤੋਂ ਵੱਧ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *