ਪੰਜਾਬ ਭਰ ‘ਚ ਦੁੱਧ ਦੀ ਕੀਮਤ ‘ਚ ਹੋਇਆ ਵਾਧਾ

ਚੰਡੀਗੜ੍ਹ ਪੰਜਾਬ


ਲੁਧਿਆਣਾ, 3 ਜੂਨ, ਬੋਲੇ ਪੰਜਾਬ ਬਿਓਰੋ:
ਵੇਰਕਾ ਮਿਲਕ ਪਲਾਂਟ ਨੇ ਪੰਜਾਬ ਭਰ ‘ਚ ਦੁੱਧ ਦੀ ਵਿਕਰੀ ਕੀਮਤ ‘ਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਦੁੱਧ ਦੀਆਂ ਕੀਮਤਾਂ ਵਿੱਚ ਇਹ ਵਾਧਾ ਅੱਜ 3 ਜੂਨ 2024 ਤੋਂ ਲਾਗੂ ਹੋ ਗਿਆ ਹੈ। ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਡਾ.ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਇਹ ਵਾਧਾ ਗਰਮੀਆਂ ਦੇ ਸੀਜ਼ਨ ਦੌਰਾਨ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ ਹੋਣ ਕਾਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਵਿੱਚ ਤਾਪਮਾਨ ਵਧਣ ਅਤੇ ਅੱਤ ਦੀ ਗਰਮੀ ਕਾਰਨ ਦੁੱਧ ਦੀ ਪੈਦਾਵਾਰ ਵਿੱਚ ਕਮੀ ਆ ਰਹੀ ਹੈ, ਜਿਸ ਕਾਰਨ ਕੱਚੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੋ ਜਾਂਦਾ ਹੈ।
ਨਤੀਜੇ ਵਜੋਂ, ਦੁੱਧ ਦੀ ਪ੍ਰੋਸੈਸਿੰਗ ਅਤੇ ਉਤਪਾਦਨ ਦੀਆਂ ਵਧਦੀਆਂ ਲਾਗਤਾਂ ਨੂੰ ਸੰਤੁਲਿਤ ਕਰਨ ਲਈ ਦੁੱਧ ਦੀ ਖਰੀਦ ਕੀਮਤ ਵਧਾਈ ਗਈ ਹੈ। ਵੇਰਕਾ ਲੁਧਿਆਣਾ ਡੇਅਰੀ ਨੇ ਅੱਜ 03.06.2024 ਸਵੇਰ ਤੋਂ ਵੇਰਕਾ ਦੁੱਧ ਦੇ ਰੇਟਾਂ ਵਿੱਚ ਬਦਲਾਅ ਕੀਤਾ ਹੈ ਅਤੇ ਵੇਰਕਾ ਦੁੱਧ ਦੇ ਨਵੇਂ ਰੇਟ ਤੈਅ ਕੀਤੇ ਗਏ ਹਨ।

Leave a Reply

Your email address will not be published. Required fields are marked *