ਤਰਨਤਾਰਨ, 3 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। ਸਰਚ ਆਪਰੇਸ਼ਨ ਦੌਰਾਨ ਬੀ.ਐਸ.ਐਫ. ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਹੋਰ ਡਰੋਨ ਬਰਾਮਦ ਕੀਤਾ ਹੈ। ਥਾਣਾ ਖਾਲੜਾ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਡਿਊਟੀ ਕੀਤੀ ਜਾ ਰਹੀ ਸੀ। ਸਰਚ ਆਪਰੇਸ਼ਨ ਦੌਰਾਨ ਬੀ.ਐਸ.ਐਫ. ਨੇ ਇੱਕ ਚੀਨੀ ਡਰੋਨ ਬਰਾਮਦ ਕੀਤਾ, ਜੋ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਆਇਆ ਸੀ।
ਇਸ ਬਰਾਮਦਗੀ ਦੀ ਜਾਣਕਾਰੀ ਬੀ.ਐਸ.ਐਫ. ਨੇ ਖਾਲੜਾ ਥਾਣੇ ਨੂੰ ਦਿੱਤੀ। ਖਲੜਾ ਪੁਲਸ ਨੇ ਡਰੋਨ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਬੀ ਐੱਸ ਐੱਫ. ਅਧਿਕਾਰੀ ਸੰਜੇ ਕੁਮਾਰ ਦੇ ਬਿਆਨਾਂ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।