ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਵੱਡੀ ਲ਼ੀਡ ਨਾਲ ਜਿੱਤੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 4ਜੂਨ ,ਬੋਲੇ ਪੰਜਾਬ ਬਿਓਰੋ:ਜਲੰਧਰ ਲੋਕ ਸਭਾ ਸੀਟ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਤ ਹਾਸਲ ਕਰ ਲਈ ਹੈ। ਚਰਨਜੀਤ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 175993 ਵੋਟਾਂ ਦੇ ਫਰਕ ਨਾਲ ਹਰਾਇਆ। ਚਰਨਜੀਤ ਸਿੰਘ ਚੰਨੀ ਨੂੰ 390053 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਨੂੰ 208889 ਵੋਟਾਂ ਲੈ ਕੇ ਤੀਜੇ ਨੰਬਰ ਉਤੇ ਰਹੇ। ਅਕਾਲੀ ਦਲ ਦੇ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਨੂੰ ਸਿਰਫ 67911 ਵੋਟਾਂ ਹੀ ਮਿਲੀਆਂ।

Leave a Reply

Your email address will not be published. Required fields are marked *