ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ

ਚੰਡੀਗੜ੍ਹ ਪੰਜਾਬ


ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:
ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੁਆਰਾ ਜਾਂਚ ਕੀਤੇ ਜਾ ਰਹੇ ਮਾਮਲਿਆਂ ਵਿਚ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ।ਸਿਖਰਲੀ ਅਦਾਲਤ ਨੇ ਕਿਹਾ ਕਿ ਈਡੀ ਅਤੇ ਸੀਬੀਆਈ ਦੁਆਰਾ ਅੰਤਿਮ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ, ਮਨੀਸ਼ ਸਿਸੋਦੀਆ ਆਪਣੀ ਜ਼ਮਾਨਤ ਪਟੀਸ਼ਨ ‘ਤੇ ਵਿਚਾਰ ਕਰਨ ਲਈ ਦੁਬਾਰਾ ਬੇਨਤੀ ਕਰ ਸਕਦੇ ਹਨ।
ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਈਡੀ ਅਤੇ ਸੀਬੀਆਈ ਵੱਲੋਂ ਦਿੱਲੀ ਆਬਕਾਰੀ ਨੀਤੀ ਮਾਮਲਿਆਂ ਵਿੱਚ ਅੰਤਿਮ ਸ਼ਿਕਾਇਤ ਅਤੇ ਚਾਰਜਸ਼ੀਟ 3 ਜੁਲਾਈ ਤੱਕ ਦਾਇਰ ਕੀਤੀ ਜਾਵੇਗੀ। ਸਿਸੋਦੀਆ ਨੇ ਈਡੀ ਅਤੇ ਸੀਬੀਆਈ ਦੁਆਰਾ ਦਰਜ ਕੀਤੇ ਗਏ ਕੇਸਾਂ ਵਿੱਚ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।