7 ਜੂਨ ਤੱਕ ਨਹੀਂ ਮਨਾਏ ਜਾਣਗੇ ਜਸ਼ਨ, ਨਹੀਂ ਵੰਡਾਂਗੇ ਲੱਡੂੇ ਨਾ ਹੀ ਵੱਜਣਗੇ ਢੋਲ : ਸਰਬਜੀਤ ਸਿੰਘ ਖ਼ਾਲਸਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਫਰੀਦਕੋਟ ਲੋਕ ਸਭਾ ਹਲਕਾ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਨੇ 296922 ਵੋਟਾਂ ਲੈ ਕੇ   70246 ਵੋਟਾਂ ਦੇ ਫਰਕ ਨਾਲ ਕਰਮਜੀਤ ਸਿੰਘ ਅਨਮੋਲ ਆਪ ਉਮੀਦਵਾਰ ਨੂੰ ਹਰਾਇਆ ਹੈ,ਪਤਰਕਾਰਾਂ ਨਾਲ ਗੱਲ ਕਰਦਿਆ ਸਰਬਜੀਤ ਸਿੰਗ ਖਾਲਸਾ ਨੇ ਕਿਹਾ ਕਿ 7 ਜੂਨ ਤੱਕ ਕਿਸੇ ਨੇ ਵੀ ਮੂੰਹ ਮਿੱਠਾ ਤੱਕ ਨਹੀਂ ਕਰਨਾ ਅਤੇ ਨਾ ਹੀ ਢੋਲ ਵਜਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪਹਿਲ ਕੀਤੀ ਜਾਵੇਗੀ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਜ਼ਰੂਰੀ ਹੈ। ਉਨ੍ਹਾਂ ਨੂੰ ਮਾਲਵੇ ਵਿਚ ਹੋ ਰਹੀਆਂ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਸੰਬਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਨਸ਼ਿਆਂ ਬਾਰੇ ਕੁਝ ਨਾ ਕੁਝ ਕੀਤਾ ਜਾਵੇਗਾ ਤਾਂ ਜੋ ਨੌਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਨਿਕਲ ਸਕੇ।ਉਨ੍ਹਾਂ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਸਾਰਿਆਂ ਨਾਲ ਸਲਾਹ ਮਸ਼ਵਰਾ ਕਰਕੇ ਜਿੱਥੇ ਕਹਿਣਗੇ ਉੱਥੇ ਜਾਵਾਂਗਾ।ਉਨ੍ਹਾਂ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਇਸ ਮੁਕਾਮ ‘ਤੇ ਲੈ ਕੇ ਆਂਦਾ ਹੈ, ਮੈਂ ਹਮੇਸ਼ਾਂ ਰਿਣੀ ਰਹਾਂਗਾ ।

Leave a Reply

Your email address will not be published. Required fields are marked *