ਨਵੀਂ ਦਿੱਲੀ, 5 ਜੂਨ,ਬੋਲੇ ਪੰਜਾਬ ਬਿਓਰੋ:
ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿਆਂਇਕ ਹਿਰਾਸਤ ਵਿੱਚ ਕੇਜਰੀਵਾਲ ਦੀਆਂ ਮੈਡੀਕਲ ਜ਼ਰੂਰਤਾਂ ਦਾ ਧਿਆਨ ਰੱਖਣ। ਜੱਜ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵੀ 19 ਜੂਨ ਤੱਕ ਵਧਾ ਦਿੱਤੀ ਹੈ।