ਪੰਜਾਬ ‘ਚ ਡੀਐੱਸਪੀ ਦੇ ਬੇਟੇ ਦੀ ਸ਼ੱਕੀ ਹਾਲਾਤਾਂ ‘ਚ ਮੌਤ,ਜਾਂਚ ‘ਚ ਜੁੱਟੀ ਪੁਲਿਸ

ਚੰਡੀਗੜ੍ਹ ਪੰਜਾਬ


ਜਲੰਧਰ, 5 ਜੂਨ,ਬੋਲੇ ਪੰਜਾਬ ਬਿਓਰੋ:
ਜਲੰਧਰ ‘ਚ ਦਿਹਾਤੀ ਪੁਲਸ ਦੇ ਡੀਐੱਸਪੀ ਦੇ ਬੇਟੇ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਸ਼ੀਰਪੁਰਾ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਡੀਐਸਪੀ ਸੁਖਜੀਤ ਸਿੰਘ ਦੇ ਪੁੱਤਰ ਅਜੈ ਪਾਲ ਉਰਫ਼ ਲਾਲੀ ਦੀ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।  
ਖਬਰ ਸਾਹਮਣੇ ਆਈ ਹੈ ਕਿ ਪੁਲਸ ਨੂੰ ਲਾਲੀ ਦੀ ਜੇਬ ‘ਚੋਂ ਇਕ ਪਰਚੀ ਮਿਲੀ ਸੀ, ਜਿਸ ‘ਤੇ ਡੀਐੱਸਪੀ ਸੁਖਜੀਤ ਸਿੰਘ ਦਾ ਨੰਬਰ ਸੀ।
ਇਸ ਤੋਂ ਬਾਅਦ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਲਾਸ਼ ਉਸ ਦੇ ਲੜਕੇ ਦੀ ਹੈ। ਪੁਲਸ ਇਸ ਮਾਮਲੇ ਦੀ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਪੁਲੀਸ ਨੂੰ ਮੌਕੇ ’ਤੇ ਕੋਈ ਵਾਹਨ ਨਹੀਂ ਮਿਲਿਆ, ਜਿਸ ਕਾਰਨ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ ਪੈਦਲ ਹੀ ਇੱਥੇ ਆਇਆ ਹੋਵੇਗਾ। ਬੇਟੇ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ। ਜਦੋਂ ਕਿ ਡੀ.ਐਸ.ਪੀ. ਪ੍ਰਿੰਸ ਦਾ ਦੂਜਾ ਪੁੱਤਰ ਵਿਦੇਸ਼ ‘ਚ ਹੈ, ਜਿਸ ਦੇ ਆਉਣ ਤੋਂ ਬਾਅਦ ਮ੍ਰਿਤਕ ਲਾਲੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *