ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਇੱਕ ਦਿਨ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਮਿਲੇ 2 ਕਰੋੜ ਰੁਪਏ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 5 ਜੂਨ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਤੋਂ ਇੱਕ ਦਿਨ ਬਾਅਦ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਇੱਕ ਸ਼ੱਕੀ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਬਰਾਮਦ ਕੀਤੇ ਹਨ। 
ਬੀ ਐੱਸ ਐੱਫ. ਅਧਿਕਾਰੀਆਂ ਅਨੁਸਾਰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦੀ ਪਿੰਡ ਕੱਕੜ ਦਾ ਇੱਕ ਵਿਅਕਤੀ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ ਨੇ ਉਸ ਦੇ ਘਰ ਛਾਪਾ ਮਾਰਿਆ। ਤਲਾਸ਼ੀ ਲੈਣ ‘ਤੇ ਤਸਕਰ ਕੋਲੋਂ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਫਿਲਹਾਲ ਉਕਤ ਇਲਾਕੇ ‘ਚ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।