ਪੰਜਾਬ ਪੁਲਿਸ ਤੇ ਬੀ. ਐਸ. ਐਫ. ਵਲੋਂ ਅੰਮ੍ਰਿਤਸਰ ‘ਚ ਕਰੀਬ 2 ਕਰੋੜ ਦੀ ਡਰੱਗ ਮਨੀ ਸਮੇਤ ਦੋ ਕਾਬੂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 05 ਜੂਨ ,ਬੋਲੇ ਪੰਜਾਬ ਬਿਓਰੋ: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਬੀਤੀ ਦੇਰ ਰਾਤ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀ. ਐੱਸ. ਐੱਫ. ਵਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ।

ਬੀ. ਐਸ. ਐਫ. ਅਧਿਕਾਰੀਆਂ ਵਲੋਂ ਜਾਰੀ ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਵਿਚ ਸ਼ਾਮਲ ਇਕ ਸ਼ੱਕੀ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਸ਼ੱਕੀ ਦੇ ਘਰੋਂ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਅੱਗੇ ਕਰੰਸੀ ਦੀ ਗਿਣਤੀ ਅਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਬੀ. ਐਸ. ਐਫ. ਅਧਿਕਾਰੀਆਂ ਨੇ ਕਿਹਾ ਕਿ ਇਹ ਬਰਾਮਦਗੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਲਈ ਫੋਰਸ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।