ਫਿਰੋਜ਼ਪੁਰ, 05 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਚ ਚਿੱਟੇ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਇਸ ਦੇ ਚਲਦਿਆਂ ਅੱਜ ਇਕ ਹੋਰ ਨੌਜਵਾਨ ਚਰਨਜੀਤ ਸਿੰਘ ਵਾਸੀ ਵਾਰਡ ਨੰ: 6 ਮੱਲਾਂਵਾਲਾ ਨਸ਼ੇ ਦੀ ਭੇਂਟ ਚੜ੍ਹ ਗਿਆ। ਮ੍ਰਿਤਕ ਆਪਣੇ ਪਿਛਲੇ ਵਿਧਵਾ ਪਤਨੀ, ਦੋ ਬੱਚੇ ਅਤੇ ਬਜ਼ੁਰਗ ਮਾਂ-ਬਾਪ ਨੂੰ ਛੱਡ ਗਿਆ ਹੈ।
ਮ੍ਰਿਤਕ ਦੇ ਪਿਤਾ ਬਲਵੀਰ ਦਾਸ ਨੇ ਵਿਰਲਾਪ ਕਰਦੇ ਹੋਏ ਕਿਹਾ ਕਿ ਸਰਕਾਰਾਂ ਵਲੋਂ ਚਿੱਟਾ ਨਸ਼ਾ ਬੰਦ ਨਾ ਹੋਣ ਕਰਕੇ ਅਨੇਕਾਂ ਹੀ ਘਰਾਂ ਦੇ ਚਿਰਾਗ ਬੁੱਝ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚੋਂ ਨਸ਼ਾ ਨਾ ਬੰਦ ਹੋਇਆ ਤਾਂ ਜਲਦੀ ਹੀ ਪੰਜਾਬ ਵਿਚੋਂ ਨੌਜਵਾਨ ਪੀੜ੍ਹੀ ਖ਼ਤਮ ਹੋ ਜਾਵੇਗੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇ ਤਾਂ ਜੋ ਕਿਸੇ ਹੋਰ ਮਾਪਿਆਂ ਦਾ ਗੱਭਰੂ ਪੁੱਤ ਇਸ ਦੁਨੀਆ ਤੋਂ ਨਾ ਜਾਵੇ।