ਮਾਛੀਵਾੜਾ : ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ

ਚੰਡੀਗੜ੍ਹ ਪੰਜਾਬ


ਮਾਛੀਵਾੜਾ, 5 ਜੂਨ, ਬੋਲੇ ਪੰਜਾਬ ਬਿਓਰੋ:
ਸਥਾਨਕ ਸਮਰਾਲਾ ਰੋਡ ’ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਹਰਸ਼ਦੀਪ ਸਿੰਘ (24) ਵਾਸੀ ਸੰਸੋਵਾਲ ਕਲਾਂ ਅਤੇ ਗੁਰਵਿੰਦਰ ਸਿੰਘ (20) ਉਰਫ਼ ਰਵੀ ਵਾਸੀ ਰਹੀਮਾਬਾਦ ਖੁਰਦ ਦੀ ਮੌਤ ਹੋ ਗਈ। ਦੋਵੇਂ ਆਪਸੀ ਦੋਸਤ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਮੋਟਰਸਾਈਕਲ ’ਤੇ ਸਮਰਾਲਾ ਤੋਂ ਮਾਛੀਵਾੜਾ ਵੱਲ ਆ ਰਹੇ ਸਨ।
ਉਨ੍ਹਾਂ ਦੀ ਬਾਈਕ ਨਿਰੰਕਾਰੀ ਭਵਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।

ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵੇਂ ਸੜਕ ‘ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਏ। ਅੱਜ ਤੜਕੇ ਰਾਹਗੀਰਾਂ ਨੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਸੜਕ ਕਿਨਾਰੇ ਪਏ ਦੇਖਿਆ, ਜਿਨ੍ਹਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਜਦੋਂ ਸਹਾਇਕ ਐਸਐਚਓ ਪਵਨਜੀਤ ਮੌਕੇ ’ਤੇ ਪੁੱਜੇ ਤਾਂ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਹਰਸ਼ਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ।
ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦਕਿ ਅਣਪਛਾਤੇ ਵਾਹਨ ਅਤੇ ਉਸ ਦੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਨੌਜਵਾਨ ਹਰਸ਼ਦੀਪ ਸਿੰਘ ਵਿਆਹਿਆ ਹੋਇਆ ਸੀ, ਜਦੋਂ ਕਿ ਗੁਰਵਿੰਦਰ ਸਿੰਘ ਅਜੇ ਕੁਆਰਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।