ਮਸ਼ਹੂਰ ਪੰਜਾਬੀ ਗਾਇਕ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

ਚੰਡੀਗੜ੍ਹ ਪੰਜਾਬ


ਭੋਗਪੁਰ, 6 ਜੂਨ, ਬੋਲੇ ਪੰਜਾਬ ਬਿਓਰੋ:
ਮਸ਼ਹੂਰ ਪੰਜਾਬੀ ਗਾਇਕ ਸਰਦਾਰ ਅਲੀ ਦੀ ਕਾਰ 12 ਵਜੇ ਦੇ ਕਰੀਬ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਭੋਗਪੁਰ ਨੇੜੇ ਸਨੋਰਾ ਪੁਲ ‘ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।
ਮਸ਼ਹੂਰ ਗਾਇਕ ਸਰਦਾਰ ਅਲੀ ਇਸ ਹਾਦਸੇ ‘ਚ ਵਾਲ-ਵਾਲ ਬਚ ਗਏ। ਸਰਦਾਰ ਅਲੀ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦੋਂ ਕਿ ਸਰਦਾਰ ਅਲੀ ਦੇ ਦੋ ਭਤੀਜੇ ਅਤੇ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਉਹਨਾਂ ਨੂੰ ਪੰਜਾਬ ਪੁਲਿਸ ਦੀ ਰੋਡ ਸੇਫਟੀ ਫੋਰਸ ਟੀਮ ਨੇ ਹਸਪਤਾਲ ਵਿੱਚ ਭਰਤੀ ਕਰਵਾਇਆ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸੜਕ ਕਿਨਾਰੇ ਰੇਲਿੰਗ ਵਿੱਚ ਫਸ ਕੇ ਵਿਚਕਾਰੋਂ ਫਟ ਗਈ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Leave a Reply

Your email address will not be published. Required fields are marked *