ਐਨਡੀਏ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਸੰਸਦ ਕੰਪਲੈਕਸ ਪੁੱਜੇ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 7 ਜੂਨ,
ਬੋਲੇ ਪੰਜਾਬ ਬਿਓਰੋ:ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਨਰਿੰਦਰ ਮੋਦੀ ਨੂੰ ਆਪਣਾ ਆਗੂ ਚੁਣਨ ਲਈ ਅੱਜ ਸੰਸਦ ਕੰਪਲੈਕਸ ਪੁੱਜੇ। ਨੇਤਾ ਚੁਣੇ ਜਾਣ ਨਾਲ ਸ੍ਰੀ ਮੋਦੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਜਾਵੇਗਾ। ਇਸ ਦੌਰਾਨ ਭਾਜਪਾ ਸੂਤਰਾਂ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਐਤਵਾਰ ਨੂੰ ਸ਼ਾਮ 6 ਵਜੇ ਹੋਵੇਗਾ। ਐੱਨਡੀਏ ਦੇ ਸੰਸਦ ਮੈਂਬਰਾਂ ਤੋਂ ਇਲਾਵਾ ਮੁੱਖ ਮੰਤਰੀਆਂ ਸਮੇਤ ਗੱਠਜੋੜ ਦੇ ਸੀਨੀਅਰ ਨੇਤਾ ਮੀਟਿੰਗ ਵਿੱਚ ਸ਼ਾਮਲ ਹਨ, ਜਿੱਥੇ ਭਾਜਪਾ ਪ੍ਰਧਾਨ ਜੇਪੀ ਨੱਢਾ ਵੱਲੋਂ ਸ੍ਰੀ ਮੋਦੀ ਦੀ ਅਗਵਾਈ ਦੇ ਸਮਰਥਨ ਵਿੱਚ ਮਤਾ ਪੇਸ਼ ਕਰਨ ਦੀ ਸੰਭਾਵਨਾ ਹੈ ਅਤੇ ਇਸ ਨੂੰ ਸਹਿਯੋਗੀ ਪਾਰਟੀਆਂ ਅਤੇ ਸੰਸਦ ਮੈਂਬਰਾਂ ਵੱਲੋਂ ਸਮਰਥਨ ਦਿੱਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।