ਅਦਾਲਤ ਨੇ ਸਾਬਕਾ ਡੀ.ਆਈ.ਜੀ ਨੂੰ 7 ਸਾਲ ਤੇ ਸੇਵਾਮੁਕਤ ਡੀ.ਐਸ.ਪੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ
ਚੰਡੀਗੜ੍ਹ, 7 ਜੂਨ, ਬੋਲੇ ਪੰਜਾਬ ਬਿਓਰੋ:
ਤਰਨਤਾਰਨ ‘ਚ 31 ਸਾਲ ਪੁਰਾਣੇ ਝੂਠੇ ਮੁਕਾਬਲੇ ਦੇ ਮਾਮਲੇ ‘ਚ ਮੋਹਾਲੀ ਦੀ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀ.ਆਈ.ਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀ.ਐਸ.ਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਅਦਾਲਤ ਨੇ ਦੋਵਾਂ ਨੂੰ ਆਈ.ਪੀ.ਸੀ ਦੀਆਂ ਧਾਰਾਵਾਂ (364 ਅਗਵਾ), 302 ਕਤਲ, 218 (ਕਿਸੇ ਵਿਅਕਤੀ ਨੂੰ ਸਜ਼ਾ ਜਾਂ ਜਾਇਦਾਦ ਜ਼ਬਤ ਕਰਨ ਦੇ ਇਰਾਦੇ ਨਾਲ ਝੂਠੀ ਰਿਪੋਰਟ ਰਿਕਾਰਡ ਬਣਾਉਣਾ) ਅਤੇ (201) ਸਬੂਤਾਂ ਨੂੰ ਨਸ਼ਟ ਕਰਨ ਦੇ ਤਹਿਤ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਨੇ ਇਨਸਾਫ਼ ਲਈ ਲੰਬੀ ਲੜਾਈ ਲੜੀ ਹੈ। ਹੁਣ ਉਸ ਨੇ ਅਦਾਲਤ ਦੇ ਫੈਸਲੇ ‘ਤੇ ਤਸੱਲੀ ਪ੍ਰਗਟਾਈ ਹੈ।