ਰਾਹੁਲ ਗਾਂਧੀ ਨੂੰ ਮਾਨਹਾਣੀ ਕੇਸ ਵਿਚ ਮਿਲੀ ਜ਼ਮਾਨਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਬੈਂਗਲੁਰੂ, 7 ਜੂਨ, ਬੋਲੇ ਪੰਜਾਬ ਬਿਓਰੋ:
ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਮਾਨਹਾਣੀ ਕੇਸ ਵਿਚ ਬੈਂਗਲੁਰੂ ਦੀ ਸਪੈਸ਼ਲ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ ਪਿਛਲੀਆਂ ਵਿਧਾਨ ਸਭਾ ਚੋਣਾਂ ਦਾ ਹੈ, ਜਦੋਂ ਰਾਹੁਲ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਬਸਵਰਾਜ ਬੋਮਈ ‘ਤੇ ਕਮੀਸ਼ਨਖੋਰੀ ਦਾ ਦੋਸ਼ ਲਗਾਇਆ ਸੀ। ਇਸ ਦੇ ਬਾਅਦ ਭਾਜਪਾ ਨੇਤਾ ਨੇ ਰਾਹੁਲ ਖਿਲਾਫ ਮੁਕੱਦਮਾ ਦਰਜ ਕਰਾਇਆ ਸੀ।
ਇਸ ਮਾਮਲੇ ਵਿਚ ਭਾਜਪਾ ਦੇ ਵਕੀਲ ਵਿਨੋਦ ਨੇ ਕਿਹਾ ਕਿ 2023 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਇਕ ਵਿਗਿਆਪਨ ਪ੍ਰਕਾਸ਼ਤ ਕੀਤਾ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਭਾਜਪਾ ਟ੍ਰਬਲਮੇਕਰ ਸਰਕਾਰ ਹੈ। ਇਹ ਗਲਤ ਦੋਸ਼ ਹੈ। ਅਸੀਂ ਇਸ ‘ਤੇ ਕੋਰਟ ਦਾ ਰੁਖ਼ ਕੀਤਾ। ਮੁਲਜ਼ਮਾਂ ਵਿਚੋਂ ਦੋ ਨੂੰ ਜ਼ਮਾਨਤ ਮਿਲ ਗਈ ਸੀ। ਰਾਹੁਲ ਗਾਂਧੀ ਨੇ ਵਿਅਕਤੀਗਤ ਪੇਸ਼ੀ ਤੋਂ ਛੋਟ ਮੰਗੀ ਸੀ।

Leave a Reply

Your email address will not be published. Required fields are marked *