ਕਲਯੁਗੀ ਪੁੱਤ ਨੇ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ, ਮ੍ਰਿਤਕ ਦੇਹ ਘਰ ‘ਚ ਛੁਪਾਈ, ਬਦਬੂ ਆਉਣ ‘ਤੇ ਹੋਇਆ ਖੁਲਾਸਾ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 8 ਜੂਨ, ਬੋਲੇ ਪੰਜਾਬ ਬਿਓਰੋ:
ਹਰਿਆਣਾ ਦੇ ਕੁਰੂਕਸ਼ੇਤਰ ‘ਚ ਕਲਯੁਗੀ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਨੌਜਵਾਨ ਨੇ ਮਾਂ ਨੂੰ ਲੱਤਾਂ ਮਾਰੀਆਂ ਅਤੇ ਫਿਰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਇੰਨਾ ਹੀ ਨਹੀਂ ਮ੍ਰਿਤਕ ਦੇਹ ਨੂੰ ਘਰ ‘ਚ ਹੀ ਛੁਪਾ ਕੇ ਰੱਖਿਆ ਗਿਆ ਸੀ। ਗੰਦੀ ਬਦਬੂ ਆਉਣ ‘ਤੇ ਗੁਆਂਢੀਆਂ ਨੂੰ ਸ਼ੱਕ ਹੋਇਆ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਪੁਲਿਸ ਅਨੁਸਾਰ ਮੁਲਜ਼ਮ ਮੋਹਿਤ ਅਗਰਵਾਲ ਨੇ ਦੋ ਦਿਨ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ। ਪੁਲਿਸ ਤੋਂ ਬਚਣ ਲਈ ਮੁਲਜ਼ਮ ਨੇ ਲਾਸ਼ ਘਰ ਵਿੱਚ ਛੁਪਾ ਦਿੱਤੀ ਸੀ। ਦੋ ਦਿਨਾਂ ਬਾਅਦ ਲਾਸ਼ ਵਿੱਚੋਂ ਬਦਬੂ ਆਉਣ ਲੱਗੀ ਅਤੇ ਅੱਜ ਸਵੇਰੇ ਗੁਆਂਢੀਆਂ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਦੌਰਾਨ ਦੋਸ਼ੀ ਵੀ ਘਰ ‘ਚ ਮੌਜੂਦ ਰਿਹਾ। ਪੁਲਿਸ ਨੇ ਸਵੇਰੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਦੇ ਪਿੱਛੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਨੇ ਮੌਕੇ ‘ਤੇ ਫੋਰੈਂਸਿਕ ਟੀਮ ਬੁਲਾ ਕੇ ਸੈਂਪਲ ਲਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।