ਨਰਿੰਦਰ ਮੋਦੀ ਨੇ ਕੀਤੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ,ਐਤਵਾਰ ਨੂੰ ਹੋਵੇਗਾ ਸਹੁੰ ਚੁਕ ਸਮਾਰੋਹ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ 8 ਜੂਨ,ਬੋਲੇ ਪੰਜਾਬ ਬਿਓਰੋ: : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ੁਕਰਵਾਰ ਨੂੰ ਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਸੰਸਦੀ ਦਲ ਦੇ ਨੇਤਾ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਮਨੋਨੀਤ ਕੀਤਾ ਅਤੇ ਨਵੀਂ ਸਰਕਾਰ ਦਾ ਸਹੁੰ ਚੁਕ ਸਮਾਰੋਹ ਐਤਵਾਰ ਸ਼ਾਮ ਨੂੰ ਹੋਵੇਗਾ। 
ਮੋਦੀ ਨੇ ਸ਼ੁਕਰਵਾਰ ਸ਼ਾਮ ਨੂੰ ਇੱਥੇ ਰਾਸ਼ਟਰਪਤੀ ਭਵਨ ’ਚ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਮੁਰਮੂ ਨੇ ਮੋਦੀ ਨੂੰ ਮਨੋਨੀਤ ਕਰਨ ਦਾ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਐਨ.ਡੀ.ਏ. ਨੇਤਾਵਾਂ ਨੇ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਮੋਦੀ ਨੂੰ ਅਪਣੇ ਸਮਰਥਨ ਦੀ ਚਿੱਠੀ ਸੌਂਪੀ। ਮੋਦੀ ਨੂੰ ਐਨ.ਡੀ.ਏ. ਸੰਸਦੀ ਦਲ ਦਾ ਨੇਤਾ ਚੁਣਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।