ਮੋਹਾਲੀ ‘ਚ ਸ਼ਰੇਆਮ ਲੜਕੀ ‘ਤੇ ਤਲਵਾਰ ਨਾਲ ਹਮਲਾ, ਹਾਲਤ ਗੰਭੀਰ

ਚੰਡੀਗੜ੍ਹ ਪੰਜਾਬ


ਮੋਹਾਲੀ, 8 ਜੂਨ, ਬੋਲੇ ਪੰਜਾਬ ਬਿਓਰੋ:
ਮੋਹਾਲੀ ਦੇ ਫੇਜ਼ 5 ‘ਚ ਲੜਕੀ ‘ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਬੱਸ ਤੋਂ ਉਤਰੀ ਹੀ ਸੀ ਕਿ ਇਕ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਲੜਕੀ ਨੂੰ ਜ਼ਖਮੀ ਹਾਲਤ ‘ਚ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਹ ਘਟਨਾ ਫੇਜ਼ 5 ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਮੁੱਖ ਸੜਕ ‘ਤੇ ਵਾਪਰੀ। ਜਾਣਕਾਰੀ ਮੁਤਾਬਕ ਲੜਕੀ ਆਪਣੇ ਕੰਮ ‘ਤੇ ਜਾ ਰਹੀ ਸੀ। ਉਦੋਂ ਇਕ ਅਣਪਛਾਤੇ ਨਕਾਬਪੋਸ਼ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਲੜਕੀ ਦੀ ਬਾਂਹ ਕੱਟੀ ਗਈ ਹੈ। ਲੋਕਾਂ ਨੇ ਖੂਨ ਨਾਲ ਲੱਥਪੱਥ ਲੜਕੀ ਨੂੰ ਸਥਾਨਕ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *