ਸੁਨਾਮ ‘ਚ ਵਾਪਰਿਆ ਵੱਡਾ ਹਾਦਸਾ, ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, 2 ਦੀ ਹਾਲਤ ਨਾਜ਼ੁਕ

ਚੰਡੀਗੜ੍ਹ ਪੰਜਾਬ


ਸੁਨਾਮ, 8 ਜੂਨ, ਬੋਲੇ ਪੰਜਾਬ ਬਿਓਰੋ:
ਸੁਨਾਮ ‘ਚ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਸੁਨਾਮ ਨੇੜਲੇ ਪਿੰਡ ਕਣਕਵਾਲ ਭੰਗੂਆ ਵਿਖੇ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਚੀਕ ਚਿਹਾੜਾ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਵਾਪਰਿਆ ਹੈ।ਮਜ਼ਦੂਰਾਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰ ਵਾਲੇ 50 ਲੱਖ ਰੁਪਏ ਦੇ ਮੁਆਵਜ਼ੇ ਅਤੇ ਨੌਕਰੀ ਦੀ ਮੰਗ ਕਰ ਰਹੇ ਹਨ।
ਇਸ ਦੇ ਨਾਲ ਹੀ ਸ਼ੈਲਰ ਮਾਲਕ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਭੋਗ ਦੇ ਪੈਸੇ ਦੇ ਕੇ ਮਾਮਲੇ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਕਿਆਸ ਲਗਾਇਆ ਜਾ ਰਿਹਾ ਹੈ ਕਿ ਘਟੀਆ ਕੁਆਲਿਟੀ ਦਾ ਸਮਾਨ ਹੋਣ ਕਾਰਨ ਕੰਧ ਡਿੱਗਣ ਕਾਰਨ ਮਜ਼ਦੂਰ ਮਲਬੇ ਹੇਠਾਂ ਦੱਬੇ ਗਏ। ਪਰਿਵਾਰ ਵਾਲਿਆਂ ਨੂੰ ਥੋੜ੍ਹੇ ਪੈਸੇ ਦੇ ਕੇ ਚੁੱਪ ਕਰਵਾਇਆ ਜਾ ਰਿਹਾ ਹੈ। ਪੁਲਸ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *