ਮੋਗਾ, 9 ਜੂਨ, ਬੋਲੇ ਪੰਜਾਬ ਬਿਓਰੋ:
ਮੋਗਾ ਵਿੱਚ ਇੱਕ ਲੜਕੇ ਵੱਲੋਂ ਆਪਣੀ ਮਾਂ ‘ਤੇ ਪੈਟਰੋਲ ਪਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਪੀੜਤ ਔਰਤ ਮਲਕੀਤ ਕੌਰ ਦੇ ਦੂਜੇ ਲੜਕੇ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਉਸ ਦੀ ਮਾਂ ਨੇ ਬੇਦਖ਼ਲ ਕੀਤਾ ਹੋਇਆ ਹੈ ਅਤੇ ਉਸ ਨਾਲ ਘਰੇਲੂ ਝਗੜਾ ਚੱਲ ਰਿਹਾ ਹੈ।
ਉਹ ਆਪਣੀ ਮਾਂ ਨੂੰ ਧਮਕੀਆਂ ਦਿੰਦਾ ਸੀ। ਹੁਣ ਉਸ ਨੇ ਮਾਂ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ, ਜਿਸ ਕਾਰਨ ਮਾਂ ਅੱਗ ‘ਚ ਝੁਲਸ ਗਈ। ਉਸ ਨੇ ਦੱਸਿਆ ਕਿ ਜਦੋਂ ਉਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਮਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਉਸ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਫਿਲਹਾਲ ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਕਿ ਔਰਤ ਦੀ ਹਾਲਤ ਕੁਝ ਠੀਕ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।