ਵਿਸ਼ੇਸ਼ ਜਾਂਚ ਟੀਮ ਵੱਲੋਂ ਡਰੱਗ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਮਜੀਠੀਆ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ। 
ਇਸ ਮਾਮਲੇ ਦੀ ਜਾਂਚ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਕੀਤੀ ਜਾ ਰਹੀ ਹੈ ਪਰ ਲੋਕ ਸਭਾ ਚੋਣਾਂ ਪਹਿਲਾਂ ਹੋਣ ਕਾਰਨ ਇਹ ਮਾਮਲਾ ਥੋੜਾ ਠੰਡਾ ਪੈ ਗਿਆ ਸੀ। ਅਪ੍ਰੈਲ ਤੋਂ ਮਈ ਤੱਕ ਕਿਸੇ ਤੋਂ ਵੀ ਪੁੱਛਗਿੱਛ ਨਹੀਂ ਕੀਤੀ ਗਈ ਪਰ ਜਿਵੇਂ ਹੀ ਚੋਣਾਂ ਖ਼ਤਮ ਹੋਈਆਂ, ਜਾਂਚ ਫਿਰ ਤੋਂ ਸ਼ੁਰੂ ਹੋ ਰਹੀ ਹੈ। ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਮਜੀਠੀਆ ਤੋਂ ਜਾਇਦਾਦ ਅਤੇ ਹੋਰ ਦਸਤਾਵੇਜ਼ ਵੀ ਮੰਗੇ ਗਏ।

Leave a Reply

Your email address will not be published. Required fields are marked *