ਪੰਜਾਬ ‘ਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਵਿੱਚ 10 ਜੂਨ ਸੋਮਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਸੂਬੇ ਭਰ ਦੀਆਂ ਸਰਕਾਰੀ ਕਾਰੋਬਾਰੀ ਇਕਾਈਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ।
ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕੜਾਕੇ ਦੀ ਗਰਮੀ ਕਾਰਨ ਪੰਜਾਬ ਭਰ ਦੇ ਸਕੂਲਾਂ-ਕਾਲਜਾਂ ‘ਚ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *