ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਦਾ ਐਲਾਨ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਓਰੋ:
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸਸੀ) ਉਪ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।
ਸਿਬਿਨ ਸੀ ਨੇ ਕਿਹਾ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 21 ਜੂਨ ਸ਼ੁੱਕਰਵਾਰ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਸੋਮਵਾਰ ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਬੁੱਧਵਾਰ ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ ਬੁੱਧਵਾਰ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਸ਼ਨੀਵਾਰ ਨੂੰ ਗਿਣਤੀ ਉਪਰੰਤ ਨਤੀਜਾ ਐਲਾਨਿਆ ਜਾਵੇਗਾ। ਉਪ ਚੋਣਾਂ ਦੇ ਐਲਾਨ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿੱਚ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ ਸੋਮਵਾਰ ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *