ਪੰਜਾਬ ਪੁਲਿਸ ਤੇ ਬੀ.ਐਸ.ਐਫ. ਵੱਲੋਂ ਬਾਰਡਰ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ

ਚੰਡੀਗੜ੍ਹ ਪੰਜਾਬ


ਤਰਨਤਾਰਨ, 10 ਜੂਨ, ਬੋਲੇ ਪੰਜਾਬ ਬਿਓਰੋ:
ਭਾਰਤ-ਪਾਕਿ ਸਰਹੱਦ ਤੋਂ ਡਰੋਨ ਅਤੇ ਹੈਰੋਇਨ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ. ਨੇ ਬਾਰਡਰ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਇਸ ਬਰਾਮਦਗੀ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨ ਆਪਣੀ ਡਿਊਟੀ ਕਰ ਰਹੇ ਸਨ। ਸਰਚ ਉਪਰੇਸ਼ਨ ਦੀ ਮਦਦ ਨਾਲ ਬੀ.ਐਸ.ਐਫ. ਨੇ ਸਰਹੱਦ ਨੇੜੇ ਸਥਿਤ ਇੱਕ ਪਿੰਡ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ।
ਇਸ ਤੋਂ ਬਾਅਦ ਬਰਾਮਦਗੀ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਤਰਨਤਾਰਨ ਪੁਲੀਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਥਾਣਾ ਖੇਮਕਰਨ ਦੀ ਪੁਲਸ ਨੇ ਬੀ.ਐੱਸ.ਐੱਫ. ਦੀ ਮਦਦ ਨਾਲ ਬੀ.ਓ.ਪੀ. ਮਸਤਗੜ੍ਹ ਤੋਂ 563 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ ਖੇਮਕਰਨ ਪੁਲੀਸ ਨੇ ਰਸਾਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਕਾਲਸ ਅਤੇ ਮਨਦੀਪ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਮਸਤਗੜ੍ਹ ਨਾਮਕ ਤਸਕਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਬਰਾਮਦਗੀ ਦੇ ਮਾਮਲਿਆਂ ਵਿੱਚ ਪੁਲੀਸ ਨੇ ਰਸਾਲ ਸਿੰਘ, ਮਨਦੀਪ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।