ਇੰਫਾਲ, 10 ਜੂਨ, ਬੋਲੇ ਪੰਜਾਬ ਬਿਓਰੋ:
ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ।ਸੁਰੱਖਿਆ ਬਲਾਂ ਨੇ ਵੀ ਇਸ ਦਾ ਢੁਕਵਾਂ ਜੁਆਬ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਮਾਰਗ-53 ’ਤੇ ਗੋਲੀਬਾਰੀ ਜਾਰੀ ਹੈ। ਮੁੱਖ ਮੰਤਰੀ, ਜੋ ਹਾਲੇ ਤੱਕ ਦਿੱਲੀ ਤੋਂ ਇੰਫਾਲ ਨਹੀਂ ਪਹੁੰਚੇ, ਜ਼ਿਲ੍ਹੇ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਜਿਰੀਬਾਮ ਜਾਣ ਦੀ ਯੋਜਨਾ ਬਣਾ ਰਹੇ ਸਨ।
