ਲੁਧਿਆਣਾ ਵਿਖੇ ਧੀ ਦੇ ਮੰਗੇਤਰ ਵਲੋਂ ਮਾਂ-ਪੁੱਤ ਦਾ ਕਤਲ

ਚੰਡੀਗੜ੍ਹ ਪੰਜਾਬ

ਲੁਧਿਆਣਾ, 10 ਜੂਨ ਬੋਲੇ ਪੰਜਾਬ ਬਿਓਰੋ: ਲੁਧਿਆਣਾ ‘ਚ ਬੀਤੀ ਦੇਰ ਰਾਤ ਦੁੱਗਰੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਲਾਕੇ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮ੍ਰਿਤਕ ਪੁਸ਼ਪਾ (55) ਅਤੇ ਪ੍ਰਦੀਪ (20) ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਧੀ ਦੇ ਮੰਗੇਤਰ ਨੇ ਚਾਕੂ ਨਾਲ ਹਮਲਾ ਕਰਕੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਹੈ। ਪੁਲੀਸ ਨੇ ਮੁਲਜ਼ਮ ਅਮਰਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਮਾਮਲੇ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਜਲਦੀ ਹੀ ਇਸ ਦੋਹਰੇ ਕਤਲ ਦਾ ਰਾਜ਼ ਖੋਲ੍ਹੇਗੀ।

ਸੂਤਰਾਂ ਮੁਤਾਬਕ ਉਹ ਰਿਸ਼ਤਾ ਤੋੜਨਾ ਚਾਹੁੰਦੇ ਸਨ। ਇਸ ਮੁੱਦੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਕਈ ਵਾਰ ਝੜਪਾਂ ਵੀ ਹੋ ਚੁੱਕੀਆਂ ਹਨ। ਇਸੇ ਰੰਜਿਸ਼ ਕਾਰਨ ਅਮਰਦੀਪ ਨੇ ਇਸ ਕਤਲ ਨੂੰ ਅੰਜਾਮ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।