ਲੁਧਿਆਣਾ, 10 ਜੂਨ, ਬੋਲੇ ਪੰਜਾਬ ਬਿਓਰੋ:
ਲੁਧਿਆਣਾ ਵਿੱਚ ਸਤਲੁਜ ਦਰਿਆ ‘ਚ ਨਹਾਉਣ ਗਏ ਛੇ ਦੋਸਤ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਗਏ। ਦੋ ਨੌਜਵਾਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ ਪਰ ਚਾਰ ਨੌਜਵਾਨ ਪਾਣੀ ਦੇ ਵਹਾਅ ਵਿੱਚ ਰੁੜ੍ਹ ਕੇ ਲਾਪਤਾ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ 3 ਵਜੇ ਸਾਰੇ ਨੌਜਵਾਨ ਇਕੱਠੇ ਹੋ ਕੇ ਸਤਲੁਜ ਦਰਿਆ ‘ਚ ਨਹਾਉਣ ਗਏ ਸਨ। ਰਾਤ 10 ਵਜੇ ਤੱਕ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਘਟਨਾ ਵਾਲੀ ਥਾਂ ’ਤੇ ਮੌਜੂਦ ਸਨ।
ਜਾਣਕਾਰੀ ਅਨੁਸਾਰ ਦੋ ਦੋਸਤਾਂ ਨੇ ਘਰ ਆ ਕੇ ਡੁੱਬੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਗੱਲ ਦੱਸੀ। ਉਨ੍ਹਾਂ ਦੱਸਿਆ ਕਿ ਉਹ ਸਤਲੁਜ ਦਰਿਆ ‘ਤੇ ਨਹਾਉਣ ਗਏ ਸਨ।ਪਾਣੀ ਦੇ ਤੇਜ਼ ਵਹਾਅ ਕਾਰਨ ਉਸ ਦਾ ਪੈਰ ਤਿਲਕ ਗਿਆ। ਉਨ੍ਹਾਂ ਨੂੰ ਪਤਾ ਹੀ ਨਾ ਲੱਗਾ ਕਿ ਕਦੋਂ ਉਹ ਸਾਰੇ ਪਾਣੀ ‘ਚ ਡੁੱਬਣ ਲੱਗੇ। ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਫਿਲਹਾਲ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੌਜਵਾਨ ਦੀ ਭਾਲ ਕਰ ਰਹੀ ਹੈ। ਪੁਲਿਸ ਗੋਤਾਖੋਰਾਂ ਦੀ ਵੀ ਮਦਦ ਲੈ ਰਹੀ ਹੈ। ਡੁੱਬਣ ਵਾਲੇ ਦੋ ਨੌਜਵਾਨਾਂ ਦੀ ਪਛਾਣ ਸਮੀਰ ਖਾਨ ਅਤੇ ਸ਼ਾਹਬਾਜ਼ ਅੰਸਾਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਜਗਜੀਪ ਸਿੰਘ ਜਾਖੜ ਨੇ ਦੱਸਿਆ ਕਿ ਭਾਲ ਜਾਰੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਏਸੀਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ।