ਅੰਮ੍ਰਿਤਸਰ ਪੁਲਿਸ ਵੱਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਸਮੇਤ ਦੋ ਕਾਬੂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਓਰੋ:
ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਇਸ ਬਾਰੇ ਖੁਲਾਸਾ ਕਰਦਿਆਂ ਕਿਹਾ ਕਿ ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *