ਇਟਲੀ ‘ਚ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਸੰਸਾਰ ਚੰਡੀਗੜ੍ਹ ਪੰਜਾਬ


ਖੰਨਾ, 11 ਜੂਨ, ਬੋਲੇ ਪੰਜਾਬ ਬਿਓਰੋ:
ਇਟਲੀ ਦੇ ਸ਼ਹਿਰ ਸੁਈਸੀਉਂ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਹੋਰ ਪੰਜਾਬੀ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ 38 ਸਾਲਾ ਕੁਲਵੰਤ ਸਿੰਘ ਵਜੋਂ ਹੋਈ ਹੈ। ਕੁਲਵੰਤ ਸਿੰਘ ਪਿੰਡ ਗੰਗੜ ਮਾਜਰਾ (ਖੰਨਾ) ਨਾਲ ਸਬੰਧਤ ਸੀ ਅਤੇ ਕਾਫ਼ੀ ਸਮੇਂ ਤੋਂ ਇਟਲੀ ਵਿਚ ਰਹਿ ਰਿਹਾ ਸੀ।
ਉਹ ਇਟਲੀ ਵਿਚ ਅਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਢਾਈ ਸਾਲਾ ਮਾਸੂਮ ਨੂੰ ਛੱਡ ਗਿਆ ਹੈ। ਇਸ ਕਾਰ ਹਾਦਸੇ ਦੌਰਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਹਰਲਾਲਪੁਰ ਦਾ 22 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਕਾਰ ਨੂੰ ਚਲਾ ਰਿਹਾ ਸੀ। ਦਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਦੋਵੇਂ ਪੰਜਾਬੀ ਅਪਣੇ ਕੰਮ ਤੋਂ ਘਰ ਨੂੰ ਪਰਤ ਰਹੇ ਸਨ। ਇਸ ਦੌਰਾਨ ਅਚਾਨਕ ਇਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀ ਇਕ ਹੋਰ ਕਾਰ ਨਾਲ ਟਕਰਾ ਗਈ। ਹਾਦਸੇ ਵਿਚ ਕੁਲਵੰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਜਸਪ੍ਰੀਤ ਸਿੰਘ ਨੂੰ ਜਖਮੀ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।