ਜਲੰਧਰ : ਟਰੱਕ ਨੇ ਬਾਈਕ ਸਵਾਰ ਜੋੜੇ ਨੂੰ ਟੱਕਰ ਮਾਰ ਕੇ ਦੂਰ ਤੱਕ ਘਸੀਟਿਆ, ਔਰਤ ਦੇ ਦੋ ਟੁਕੜੇ ਹੋਣ ਕਾਰਨ ਮੌਤ

ਚੰਡੀਗੜ੍ਹ ਪੰਜਾਬ


ਜਲੰਧਰ, 11 ਜੂਨ, ਬੋਲੇ ਪੰਜਾਬ ਬਿਓਰੋ:
ਪਠਾਨਕੋਟ ਤੋਂ ਜਲੰਧਰ ਹਾਈਵੇਅ ‘ਤੇ ਪਿੰਡ ਕਾਨਪੁਰ ਨੇੜੇ ਭਿਆਨਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਸਮਾਚਾਰ ਅਨੁਸਾਰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ ਅਤੇ ਕਾਫ਼ੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ। ਇਸ ਦੌਰਾਨ ਔਰਤ ਦੇ ਦੋ ਟੁਕੜੇ ਹੋ ਜਾਣ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ ਅਤੇ ਉਸ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ।
ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਪਤੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਇਸ ਦੌਰਾਨ ਟਰੱਕ ਸੜਕ ਦੇ ਵਿਚਕਾਰ ਹੀ ਰੁਕ ਗਿਆ, ਜਿਸ ਕਾਰਨ ਲੰਮਾ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਦੋਵਾਂ ਪਤੀ-ਪਤਨੀ ਦੀ ਪਛਾਣ ਨਹੀਂ ਹੋ ਸਕੀ ਹੈ, ਫਿਲਹਾਲ ਜਾਂਚ ਜਾਰੀ ਹੈ। ਜਾਣਕਾਰੀ ਅਨੁਸਾਰ ਦੋਵੇਂ ਪਤੀ-ਪਤਨੀ ਜਲੰਧਰ ਵੱਲ ਆ ਰਹੇ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।