ਪੰਜਾਬ ‘ਚ ਦਿਨ ਦਿਹਾੜੇ ਲੁੱਟ ਦੀ ਵੱਡੀ ਵਾਰਦਾਤ,ਲੁਟੇਰੇ ਬੈਂਕ ‘ਚੋਂ ਲੱਖਾਂ ਰੁਪਏ ਲੁੱਟ ਕੇ ਫਰਾਰ

ਚੰਡੀਗੜ੍ਹ ਪੰਜਾਬ


ਖੰਨਾ, 11 ਜੂਨ, ਬੋਲੇ ਪੰਜਾਬ ਬਿਓਰੋ:
ਖੰਨਾ ਵਿੱਚ ਦਿਨ ਦਿਹਾੜੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਵਿੱਚ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਝ ਹਥਿਆਰਬੰਦ ਲੁਟੇਰੇ ਮੋਟਰਸਾਈਕਲ ‘ਤੇ ਆਏ ਅਤੇ ਬੈਂਕ ‘ਚ ਦਾਖਲ ਹੋ ਗਏ।   
ਇਸ ਤੋਂ ਬਾਅਦ ਉਨ੍ਹਾਂ ਨੇ ਬੈਂਕ ਸਟਾਫ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਹਥਿਆਰਬੰਦ ਲੁਟੇਰਿਆਂ ਨੇ ਬੈਂਕ ‘ਚੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ ਅਤੇ ਗੰਨਮੈਨ ਤੋਂ ਬੰਦੂਕ ਖੋਹ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਉਕਤ ਲੁਟੇਰਿਆਂ ਨੇ ਜਾਂਦੇ ਸਮੇਂ ਬੰਦੂਕ ਉੱਥੇ ਹੀ ਸੁੱਟ ਦਿੱਤੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।