ਮਲਾਵੀ ਦੇ ਉਪ ਰਾਸ਼ਟਰਪਤੀ ਅਤੇ ਹੋਰ ਲੋਕਾਂ ਦੀ ਜਹਾਜ ਹਾਦਸੇ ‘ਚ ਮੌਤ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ


ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:
ਪੂਰਬੀ ਅਫ਼ਰੀਕਾ ਦੇ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਚਿਲਿਮਾ ਅਤੇ ਉਸ ਦੀ ਪਤਨੀ ਸਮੇਤ ਨੌਂ ਹੋਰ ਲੋਕਾਂ ਦੀ ਜਹਾਜ਼ ਕਰੈਸ਼ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਚਿਕਾਂਗਾਵਾ ਪਹਾੜੀ ਸ਼੍ਰੇਣੀ ਵਿਚ ਵਾਪਰਿਆ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚੱਕਵੇਰਾ ਨੇ ਅੱਜ ਰਾਸ਼ਟਰੀ ਸੋਗ ਦਾ ਘੋਸ਼ਿਤ ਕਰ ਦਿੱਤਾ ਹੈ। ਰਾਸ਼ਟਰਪਤੀ ਅਤੇ ਮੰਤਰੀ ਮੰਡਲ ਦੇ ਦਫ਼ਤਰ ਵਲੋਂ ਜਾਰੀ ਬਿਆਨ ਵਿਚ ਇਹ ਐਲਾਨ ਕੀਤਾ ਗਿਆ। ਰਿਪੋਰਟ ਦੇ ਅਨੁਸਾਰ, ਸੌਲੋਸ ਚਿਲਿਮਾ ਅਤੇ ਜਹਾਜ਼ ਵਿਚ ਸਵਾਰ ਹੋਰ ਲੋਕ ਮਲਾਵੀ ਦੇ ਸਾਬਕਾ ਅਟਾਰਨੀ ਜਨਰਲ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਯਾਤਰਾ ਕਰ ਰਹੇ ਸਨ।ਜਦੋਂ ਉਨ੍ਹਾਂ ਦਾ ਜਹਾਜ਼ ਹੇਠਾਂ ਡਿੱਗ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।